ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ''ਚ ਸੁਣਵਾਈ ਅੱਜ, ਹੋ ਸਕਦੇ ਨੇ ਦੋਸ਼ ਤੈਅ
Monday, Aug 21, 2023 - 12:11 PM (IST)

ਜਲੰਧਰ- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆਂ 'ਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਚੱਲਦੇ ਮੈਚ ਦੌਰਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਈ ਗੈਂਗਸਟਰ ਮੁਲਜ਼ਮ ਹਨ। ਅਦਾਲਤ ਵਿੱਚ ਪਿਛਲੀ ਸੁਣਵਾਈ ਦੌਰਾਨ 3 ਮੁਲਜ਼ਮਾਂ ਦੇ ਪੇਸ਼ ਨਾ ਹੋਣ ਕਾਰਨ ਸੁਣਵਾਈ 21 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅੱਜ ਇਸ ਮਾਮਲੇ 'ਤੇ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਕੁਝ ਦਿਨ ਪਹਿਲਾਂ ਕੈਨੇਡਾ 'ਚ ਪੱਕੇ ਹੋਏ ਨੌਜਵਾਨ ਦੀ ਘਰ ਪੁੱਜੀ ਮ੍ਰਿਤਕ ਦੇਹ, ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ