ਬੇਅਦਬੀ ਮਾਮਲਿਆਂ ’ਚ ਸੁਣਵਾਈ ਸ਼ੁਰੂ, ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਡੇਰਾ ਮੁਖੀ ਰਾਮ ਰਹੀਮ
Saturday, Nov 30, 2024 - 05:37 AM (IST)
ਚੰਡੀਗੜ੍ਹ (ਅੰਕੁਰ) : 6 ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰਾਂ ਖ਼ਿਲਾਫ਼ ਸੁਣਵਾਈ ਵੀਰਵਾਰ ਨੂੰ ਚੰਡੀਗੜ੍ਹ ਅਦਾਲਤ ’ਚ ਸ਼ੁਰੂ ਹੋਈ। 18 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਕੱਦਮੇ ’ਤੇ ਲਾਈ ਰੋਕ ਹਟਾਏ ਜਾਣ ਮਗਰੋਂ ਇਹ ਸੁਣਵਾਈ ਮੁੜ ਸ਼ੁਰੂ ਹੋਈ ਹੈ।
ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਇਸੇ ਦੌਰਾਨ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਰਾਤ ਨੂੰ ਭਰਾ ਦੀ ਹੋਈ ਮੌਤ, ਖ਼ਬਰ ਸੁਣ ਵੱਡੀ ਭੈਣ ਨੇ ਵੀ ਛੱਡ'ਤੀ ਦੁਨੀਆ, ਇਕੱਠੇ ਬਲ਼ੇ ਦੋਹਾਂ ਦੇ ਸਿਵੇ
ਮਾਰਚ ਮਹੀਨੇ ਪੰਜਾਬ ਸਰਕਾਰ ਨੇ ਮੁਕੱਦਮੇ ’ਤੇ ਹਾਈ ਕੋਰਟ ਵੱਲੋਂ ਲਾਈ ਰੋਕ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। 2015 ’ਚ ਬਰਗਾੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਕੇਸਾਂ ’ਚ ਡੇਰਾ ਮੁਖੀ ਤੇ ਹੋਰ ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਫਰਵਰੀ 2023 ’ਚ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।
ਸੁਰੱਖਿਆ ਖ਼ਤਰਿਆਂ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੇ ਮੁਕੱਦਮਾ ਪੰਜਾਬ ਤੋਂ ਬਾਹਰ ਕਿਸੇ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੋਟਕਪੂਰਾ ’ਚ ਇਕ ਮੁਲਜ਼ਮ ਦੀ ਉਸ ਦੀ ਦੁਕਾਨ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਮਗਰੋਂ ਕੇਸ ਤਬਦੀਲ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਹੋਇਆ ਸੀ ਪੋਸਟਮਾਰਟਮ, ਨਹੀਂ ਪਤਾ ਲੱਗਾ ਮੌਤ ਦਾ ਕਾਰਨ ਤਾਂ ਕਬਰ ਪੁੱਟ ਮੁੜ ਕੱਢ ਲਈ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e