ਜਲੰਧਰ ਨਗਰ ਨਿਗਮ ਦੀ ਵਾਰਡਬੰਦੀ ’ਤੇ ਹਾਈਕੋਰਟ ''ਚ ਸੁਣਵਾਈ ਅੱਜ
Thursday, Sep 28, 2023 - 11:06 AM (IST)
ਜਲੰਧਰ (ਖੁਰਾਣਾ)– ਜਲੰਧਰ ਨਗਰ ਨਿਗਮ ਦੀ ਨਵੀਂ ਪ੍ਰਸਤਾਵਿਤ ਵਾਰਡਬੰਦੀ ਨੂੰ ਕਾਂਗਰਸੀ ਨੇਤਾ ਰਾਜਿੰਦਰ ਬੇਰੀ ਅਤੇ ਹੋਰਨਾਂ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਜੋ ਚੁਣੌਤੀ ਦਿੱਤੀ ਗਈ ਹੈ, ਉਸ ’ਤੇ ਵੀਰਵਾਰ 28 ਸਤੰਬਰ ਨੂੰ ਸੁਣਵਾਈ ਹੋਵੇਗੀ। ਇਸ ਪਟੀਸ਼ਨ ਨਾਲ ਸਬੰਧਤ ਕੇਸ ’ਤੇ ਸੁਣਵਾਈ ਆਮ ਕੇਸਾਂ ਦੇ ਸਭ ਤੋਂ ਆਖ਼ੀਰ ਵਿਚ ਰੱਖੀ ਗਈ ਹੈ ਅਤੇ ਇਨ੍ਹੀਂ ਦਿਨੀਂ ਵਕੀਲਾਂ ਦੀ ਹੜਤਾਲ ਵੀ ਚੱਲ ਰਹੀ ਹੈ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪਟੀਸ਼ਨ ’ਤੇ ਸੁਣਵਾਈ ਦੀਆਂ ਸੰਭਾਵਾਨਾਵਾਂ ਬੇਹੱਦ ਘੱਟ ਹਨ।
ਇਹ ਵੀ ਪੜ੍ਹੋ- ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ, ਜਾਣੋ ਕੀ ਹੈ ਇਤਿਹਾਸ
ਆਉਣ ਵਾਲੇ ਦਿਨਾਂ ਵਿਚ ਅਦਾਲਤਾਂ ਵਿਚ ਦੁਸਹਿਰਾ ਅਤੇ ਦੀਵਾਲੀ ਦੇ ਮੱਦੇਨਜ਼ਰ ਛੁੱਟੀਆਂ ਆਉਣਗੀਆਂ। ਇਸ ਲਈ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਪਟੀਸ਼ਨ ’ਤੇ ਸੁਣਵਾਈ ਦੀ ਅਗਲੀ ਮਿਤੀ ਪਾਈ ਜਾ ਸਕਦੀ ਹੈ। ਇਸ ਦੌਰਾਨ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਨੇ ਸੂਬਾ ਚੋਣ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ ਜੋ ਕਿਸੇ ਵੀ ਸਮੇਂ ਨਿਗਮ ਚੋਣਾਂ ਦਾ ਐਲਾਨ ਕਰ ਸਕਦਾ ਹੈ। ਹੁਣ ਵੇਖਣਾ ਹੈ ਕਿ ਇਸ ਮਾਮਲੇ ਵਿਚ ਅਦਾਲਤ ਦਾ ਕੀ ਫ਼ੈਸਲਾ ਆਉਂਦਾ ਹੈ।
ਇਹ ਵੀ ਪੜ੍ਹੋ- ਬਾਬਾ ਸੋਢਲ ਜੀ ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਬੰਦ ਰਹਿਣਗੇ ਇਹ ਰਸਤੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ