ਪੰਜਾਬ ਦੇ ਪਾਣੀਆਂ ਦੇ ਮੁੱਦੇ ''ਤੇ ਹਾਈਕੋਰਟ ''ਚ ਸੁਣਵਾਈ, BBMB ਨੇ ਦਾਇਰ ਕੀਤਾ ਜਵਾਬ
Tuesday, May 20, 2025 - 01:54 PM (IST)

ਚੰਡੀਗੜ੍ਹ : ਪਾਣੀਆਂ ਦੇ ਮੁੱਦੇ 'ਤੇ ਬੀ. ਬੀ. ਐੱਮ. ਬੀ. ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ 'ਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀ. ਬੀ. ਐੱਮ. ਬੀ. ਨੇ ਆਪਣੇ ਜਵਾਬ ਦਾਇਰ ਕੀਤੇ।
ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡੀ ਰਾਹਤ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ
ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ 2 ਦਿਨਾਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਇਸ 'ਤੇ ਸਹਿਮਤੀ ਜਤਾਉਂਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ ਕੀਤੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ 'ਚ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਬਾਰੇ ਗਿ. ਰਘਬੀਰ ਸਿੰਘ ਦਾ ਵੱਡਾ ਬਿਆਨ (ਵੀਡੀਓ)
ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਬੀ. ਬੀ. ਐੱਮ. ਬੀ. ਵਲੋਂ ਰਾਤੋ-ਰਾਤ ਹਰਿਆਣਾ ਨੂੰ ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਪਾਣੀ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪਾਣੀਆਂ ਨੂੰ ਲੈ ਕੇ ਪੁਨਰਵਿਚਾਰ ਪਟੀਸ਼ਨ ਅਦਾਲਤ 'ਚ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ, ਬੀ. ਬੀ. ਐੱਮ. ਬੀ. ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਸੀ, ਜਿਸ ਦੇ ਚੱਲਦਿਆਂ ਅੱਜ ਅਦਾਲਤ 'ਚ ਸੁਣਵਾਈ ਹੋਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8