ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ

Wednesday, Nov 22, 2023 - 02:33 PM (IST)

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਨੂੰ ਨਜ਼ਰ-ਅੰਦਾਜ਼ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੁੱਜ ਗਿਆ ਹੈ। ਦਰਅਸਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸਬੰਧੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨੂੰ ਲੈ ਕੇ ਅਦਾਲਤ 'ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਤੋਂ ਪੁੱਛਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਟੈਲੀਕਾਸਟ ਕਿਸ ਤਰ੍ਹਾਂ ਹੁੰਦਾ ਹੈ। ਅਦਾਲਤ ਨੇ ਕਿਹਾ ਕਿ ਆਰ. ਟੀ. ਆਈ. ਜ਼ਰੀਏ ਵੀ ਇਹ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ 4 ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ : PGI 'ਚ ਔਰਤ ਨੂੰ ਟੀਕਾ ਲਾਉਣ ਦੇ ਮਾਮਲੇ 'ਚ ਸਨਸਨੀਖ਼ੇਜ਼ ਖ਼ੁਲਾਸਾ, ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਟੀਸ਼ਨ 'ਚ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ 'ਤੇ ਸਿਰਫ ਸਰਕਾਰ ਅਤੇ ਉਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰ-ਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਆਗੂ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ 'ਤੇ ਨਹੀਂ ਹੁੰਦਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇਅ 'ਤੇ ਭੁੱਲ ਕੇ ਵੀ ਨਾ ਜਾਇਓ, ਹੁਣੇ-ਹੁਣੇ ਜਾਰੀ ਹੋਇਆ Alert

ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਬਾਜਵਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਹਾਈਕੋਰਟ ਨਿਰਦੇਸ਼ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੇ ਸਮੇਂ ਸਾਰਿਆਂ ਨੂੰ ਬਰਾਬਰ ਤਵੱਜੋਂ ਦਿੱਤੀ ਜਾਵੇ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News