ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਪ੍ਰਸ਼ਾਸਨ ਤੋਂ ਮੰਗਿਆ ਜਵਾਬ

Wednesday, Jan 31, 2024 - 05:13 PM (IST)

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਪ੍ਰਸ਼ਾਸਨ ਤੋਂ ਮੰਗਿਆ ਜਵਾਬ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਦੇ ਨਤੀਜਿਆਂ ਖ਼ਿਲਾਫ਼ ਪਾਈ ਗਈ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਜਵਾਬ ਦਾਖ਼ਲ ਕਰਨ ਲਈ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ ਮਾਮਲੇ 'ਤੇ ਹੁਣ 3 ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ PSEB ਨੇ ਖਿੱਚੀ ਤਿਆਰੀ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਮੇਅਰ ਚੋਣ ਨਤੀਜਿਆਂ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਇਸ 'ਤੇ ਕੋਈ ਸਟੇਅ ਨਹੀ ਲਾਈ। ਪਟੀਸ਼ਨਰ ਕੁਲਦੀਪ ਕੁਮਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਮੇਅਰ ਚੋਣ ਪ੍ਰਕਿਰਿਆ 'ਚ ਵੱਡੀ ਗੜਬੜੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਫੇਰਬਦਲ, 50 ਅਧਿਕਾਰੀਆਂ ਦੇ ਤਬਾਦਲੇ

ਚੋਣ ਅਫ਼ਸਰ ਅਨਿਲ ਮਸੀਹ ਨੇ ਗੈਰ-ਕਾਨੂੰਨੀ ਢੰਗ ਨਾਲ ਬੈਲਟ ਪੇਪਰ ਰੱਦ ਕੀਤੇ ਹਨ। ਦੂਜੇ ਪਾਸੇ ਕਾਂਗਰਸੀ ਕੌਂਸਲਰਾਂ ਨੇ ਨਿਗਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਕੇ ਗੱਡੀ 'ਚ ਬਿਠਾ ਲਿਆ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News