ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਪੰਜਾਬ ਸਰਕਾਰ ਨੂੰ ਜਾਰੀ ਕੀਤੇ ਨਿਰਦੇਸ਼
Tuesday, Feb 20, 2024 - 03:45 PM (IST)

ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਅਦਾਲਤ ਨੇ ਮੋਟਰ ਵ੍ਹੀਕਲ ਐਕਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਦਰਸ਼ਨ ਲਈ ਟਰੈਕਟਰ-ਟਰਾਲੀਆਂ ਲਿਜਾਣ ਦਾ ਕੀ ਮਤਲਬ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਅਦਾਲਤ ਨੇ ਕਿਹਾ ਕਿ ਹਾਈਵੇਅ 'ਤੇ ਟਰੈਕਟਰ-ਟਰਾਲੀਆਂ ਨਹੀਂ ਲਿਜਾ ਸਕਦੇ ਅਤੇ ਆਪਣੇ ਅਧਿਕਾਰ ਦਾ ਸਭ ਨੂੰ ਪਤਾ ਹੈ। ਅਦਾਲਤ ਨੇ ਕਿਸਾਨਾਂ ਨੂੰ ਸੰਵਿਧਾਨਿਕ ਕਰਤੱਵਾਂ ਦਾ ਪਾਲਣ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 22 ਫਰਵਰੀ ਨੂੰ, ਬਜਟ ਇਜਲਾਸ ਬਾਰੇ ਹੋ ਸਕਦੀ ਹੈ ਚਰਚਾ
ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਵੀ ਇਕ ਦਾਇਰਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਜ਼ਿਆਦਾ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8