ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਗੈਂਗਸਟਰ ਵਲੋਂ ਜਾਨੋਂ ਮਾਰਨ ਦੀ ਧਮਕੀ

Monday, Feb 05, 2024 - 06:15 PM (IST)

ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਗੈਂਗਸਟਰ ਵਲੋਂ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਸੁਖਪਾਲ ਸਿੰਘ ਖਹਿਰਾ 'ਤੇ ਦਰਜ ਐੱਫ. ਆਈ. ਆਰ. ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਖਪਾਲ ਖਹਿਰਾ ਨੇ ਆਪਣੇ ਜ਼ਮਾਨਤ ਦੇ ਹੁਕਮਾਂ 'ਚ ਸੋਧ ਦੀ ਮੰਗ ਕਰਦਿਆਂ ਕਿਹਾ ਕਿ ਜ਼ਮਾਨਤ ਦੇ ਹੁਕਮਾਂ ਤਹਿਤ ਉਨ੍ਹਾਂ ਨੇ ਆਪਣਾ ਲਾਇਸੈਂਸ ਹਥਿਆਰ ਜਮ੍ਹਾਂ ਕਰਵਾ ਦਿੱਤਾ ਹੈ ਪਰ ਉਨ੍ਹਾਂ ਨੂੰ ਗੈਂਗਸਟਰ ਅਰਸ਼ ਡੱਲਾ ਵਲੋਂ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਦੇ ਲੋਕਾਂ ਨੂੰ ਵੱਡੀ ਰਾਹਤ, ਖ਼ਬਰ ਪੜ੍ਹ ਖ਼ੁਸ਼ ਹੋ ਜਾਣਗੇ

ਇਸ ਲਈ ਉਨ੍ਹਾਂ ਨੂੰ ਆਤਮ ਰੱਖਿਆ ਲਈ ਹਥਿਆਰ ਵਾਪਸ ਕਰ ਦਿੱਤਾ ਜਾਵੇ। ਹਾਈਕੋਰਟ ਨੇ ਇਸ ਅਰਜ਼ੀ 'ਤੇ ਵੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਕਪੂਰਥਲਾ ਪੁਲਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ 2 ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ 'ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੀ 'ਸੜਕ ਸੁਰੱਖਿਆ ਫੋਰਸ' ਨੇ ਬਚਾਈ ਪਹਿਲੀ ਜਾਨ, ਸੜਕ 'ਤੇ ਲਹੂ-ਲੁਹਾਨ ਪਿਆ ਸੀ ਨੌਜਵਾਨ

ਇਸ ਮਾਮਲੇ ਵਿੱਚ ਕਪੂਰਥਲਾ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ 15 ਜਨਵਰੀ ਨੂੰ ਦੇ ਦਿੱਤੀ ਸੀ। ਇਸ ਐੱਫ. ਆਈ. ਆਰ. ਨੂੰ ਰੱਦ ਕਰਨ ਦੇ ਲਈ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤ ਹਰਿਆਣਾ ਹਾਈਕੋਰਟ ਦਾ ਵੀ ਰੁੱਖ ਕੀਤਾ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Babita

Content Editor

Related News