ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਸਟੇਟ ਨੂੰ ਨੋਟਿਸ ਜਾਰੀ

Thursday, May 07, 2026 - 05:38 PM (IST)

ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਸਟੇਟ ਨੂੰ ਨੋਟਿਸ ਜਾਰੀ

ਅੰਮ੍ਰਿਤਸਰ (ਜ.ਬ.): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ  ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਾਰੀਖ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ 'ਚ  ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ “ਬੇਬੁਨਿਆਦ” ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ  ਅੰਮ੍ਰਿਤਪਾਲ  ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ। ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News