ਚੰਡੀਗੜ੍ਹ ਮੇਅਰ ਚੋਣ ਮਾਮਲੇ ''ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ

02/02/2024 1:15:38 PM

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ 'ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਚੁੱਕਾ ਹੈ। ਅਦਾਲਤ 'ਚ ਆਮ ਆਦਮੀ ਪਾਰਟੀ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ। ਉਨ੍ਹਾਂ ਨੇ ਮਾਮਲੇ 'ਚ ਜਲਦ ਸੁਣਵਾਈ ਕਰਨ ਦੀ ਅਦਾਲਤ ਨੂੰ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਬਿਨਾਂ ਪੈਸੇ ਖ਼ਰਚੇ ਹੀ ਦਿਖੇ Hill Station ਦੇ ਨਜ਼ਾਰੇ, ਲੋਕਾਂ ਦੀਆਂ ਲੱਗੀਆਂ ਮੌਜਾਂ (ਤਸਵੀਰਾਂ)

ਇਸ 'ਤੇ ਚੀਫ਼ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੇਅਰ ਚੋਣ 'ਤੇ ਰੋਕ ਲਾਉਣ ਦੇ ਇਨਕਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ, AAP ਕੌਂਸਲਰ ਨੇ ਪਾਈ ਪਟੀਸ਼ਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Babita

This news is Content Editor Babita