ਬਹਿਬਲ ਗੋਲੀ ਕਾਂਡ : ਅਦਾਲਤ ਨੇ 1 ਜੁਲਾਈ ਤੱਕ ਮੁਲਤਵੀ ਕੀਤੀ ਕੇਸ ਦੀ ਸੁਣਵਾਈ
Sunday, May 21, 2023 - 10:38 AM (IST)
ਫਰੀਦਕੋਟ (ਜ.ਬ.) : 2015 ਵਿਚ ਵਾਪਰੇ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਗੋਲੀਕਾਂਡ ਕੇਸ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਆਉਣ ਕਾਰਨ ਬੀਤੇ ਦਿਨ ਇਸ ਦੀ ਸੁਣਵਾਈ ਨਹੀਂ ਹੋ ਸਕੀ। ਜਿਸ ’ਤੇ ਅਦਾਲਤ ਵੱਲੋਂ ਸੁਣਵਾਈ 1 ਜੁਲਾਈ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਬਠਿੰਡਾ ਜ਼ਿਲ੍ਹੇ ਨੂੰ ਦਹਿਲਾਉਣ ਦੀ ਧਮਕੀ, ਕਿਹਾ- ਇਸ ਨੂੰ ਤਾਂ ਹੁਣ ਰੱਬ ਹੀ ਬਚਾਵੇਗਾ
ਸੁਣਵਾਈ ਦੌਰਾਨ ਸਾਬਕਾ ਐੱਸ. ਐੱਚ. ਓ. ਬਾਜਾਖਾਨਾ ਅਮਰਜੀਤ ਸਿੰਘ ਕੁਲਾਰ ਅਦਾਲਤ ਵਿਚ ਪੇਸ਼ ਹੋਏ ਜਦਕਿ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਬਾਂਸਲ, ਸੁਹੇਲ ਸਿੰਘ ਬਰਾੜ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿਚ ਪੇਸ਼ ਨਹੀ ਹੋਏ। ਉਨ੍ਹਾਂ ਦੀ ਇਸ ਪੇਸ਼ੀ ਲਈ ਹਾਜ਼ਰੀ ਤੋਂ ਛੋਟ ਦਿੱਤੀ ਗਈ।
ਇਹ ਵੀ ਪੜ੍ਹੋ- ਪਤਨੀ ਵੱਲੋਂ ਰੋਕਣ 'ਤੇ ਵੀ ਨਾਜਾਇਜ਼ ਸੰਬੰਧਾਂ ਤੋਂ ਨਾ ਟਲਿਆ ਪਤੀ, ਚੁੱਕਿਆ ਖੌਫ਼ਨਾਕ ਕਦਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।