ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
Friday, Sep 04, 2026 - 11:25 AM (IST)
ਚੰਡੀਗੜ੍ਹ (ਗੰਭੀਰ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਮਾਮਲੇ ’ਚ ਅਦਾਲਤ ਦੇ ਨਿਰਦੇਸ਼ਾਂ ਦੀ ਕਥਿਤ ਤੌਰ ’ਤੇ ਪਾਲਣਾ ਨਾ ਕਰਨ ਦੇ ਦੋਸ਼ ’ਚ ਪੰਜਾਬ ਸਰਕਾਰ ਖ਼ਿਲਾਫ਼ ਗ਼ੈਰ-ਪਾਲਣਾ ਦੇ ਮੁੱਦੇ ’ਤੇ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ 31 ਅਗਸਤ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ’ਚ ਅਸਫ਼ਲ ਰਹਿਣ ਤੋਂ ਬਾਅਦ ਅਦਾਲਤੀ ਹੱਕ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਤੈਅ ਕੀਤੀ ਗਈ ਸੀ ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਇਸ ਨੂੰ ਸੋਮਵਾਰ ਲਈ ਟਾਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਵੀ ਪਟੀਸ਼ਨ ਦਾਇਰ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
