MP ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਦੀ ਜ਼ਮਾਨਤ ''ਤੇ ਨਹੀਂ ਹੋਈ ਸੁਣਵਾਈ, ਬਹਿਸ ਲਈ 23 ਜੁਲਾਈ ਨੂੰ ਮਿਲਿਆ ਸਮਾਂ
Sunday, Jul 21, 2024 - 12:05 PM (IST)
ਜਲੰਧਰ- ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦੀ ਜ਼ਮਾਨਤ ਪਟੀਸ਼ਨ 'ਤੇ ਸ਼ਨੀਵਾਰ ਅਦਾਲਤ ਵਿੱਚ ਸੁਣਵਾਈ ਨਾ ਹੋ ਸਕੀ। ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਅਗਲੀ ਤਾਰੀਖ਼ ਦੇ ਦਿੱਤੀ ਹੈ। ਇਕ ਦਿਨ ਪਹਿਲਾਂ ਹੀ ਪੁਲਸ ਨੇ ਹੈੱਪੀ ਅਤੇ ਉਸ ਦੇ ਸਾਥੀ ਦਾ ਜਲੰਧਰ ਸੈਸ਼ਨ ਕੋਰਟ ਤੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।
ਪੁਲਸ ਨੇ ਅਦਾਲਤ ਨੂੰ ਦਸ ਦਿਨਾਂ ਦੇ ਰਿਮਾਂਡ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ। ਅੱਜ ਹੈੱਪੀ ਦੇ ਵਕੀਲ ਗੁਰਪ੍ਰੀਤ ਸਿੰਘ ਫਿਲੌਰ ਅਦਾਲਤ ਵਿੱਚ ਆਏ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਅਗਲੀ ਤਾਰੀਖ਼ ਦੇ ਦਿੱਤੀ ਹੈ। ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਮੰਗਲਵਾਰ 23 ਜੁਲਾਈ ਦਾ ਸਮਾਂ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਦਾਲਤ 'ਚ ਹੈੱਪੀ ਦੀ ਜ਼ਮਾਨਤ 'ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫ਼ੈਸਲਾ ਲਵੇਗੀ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਹੈੱਪੀ ਨੂੰ ਫਿਲੌਰ ਪੁਲਸ ਨੇ ਉਸ ਦੇ ਸਾਥੀ ਲਵਪ੍ਰੀਤ ਸਮੇਤ 11 ਜੁਲਾਈ ਦੀ ਸ਼ਾਮ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ। ਦੋਵਾਂ ਦਾ ਹੇਠਲੀ ਅਦਾਲਤ ਤੋਂ ਰਿਮਾਂਡ ਨਹੀਂ ਮਿਲਿਆ ਸੀ। ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲਸ ਨੇ ਵਧੀਕ ਸੈਸ਼ਨ ਜੱਜ ਕੇ. ਕੇ. ਜੈਨ ਦੀ ਅਦਾਲਤ ਵਿੱਚ ਫ਼ੌਜਦਾਰੀ ਰਿਵੀਜ਼ਨ ਦੀ ਅਰਜ਼ੀ ਦਾਇਰ ਕੀਤੀ ਹੈ। ਜਿਸ 'ਤੇ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੁਲਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈੱਪੀ ਅਤੇ ਲਵਪ੍ਰੀਤ ਨੇ ਨਸ਼ਾ ਖ਼ਰੀਦਿਆ ਸੀ। ਇਨ੍ਹਾਂ ਵਿਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਾਰਵਾਹ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਕੈਨ ਮਸ਼ੀਨ ਵਾਲੇ ਕਮਰੇ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।