ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

Monday, Nov 23, 2026 - 11:28 AM (IST)

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ ਅੱਜ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਪਟੀਸ਼ਨ 'ਤੇ ਫ਼ੈਸਲਾ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ 21 ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਵਿਜੀਲੈਂਸ ਵਲੋਂ ਪੇਸ਼ ਹੋਏ ਵਕੀਲਾਂ ਨੇ ਅਰਜ਼ੀ ਦੇ ਸਬੰਧ 'ਚ ਜਵਾਬ ਦਾਖ਼ਲ ਕਰਦਿਆਂ ਕਿਹਾ ਸੀ ਕਿ ਬਿਕਰਮ ਮਜੀਠੀਆ ਵਲੋਂ ਜਿਸ ਫਲਾਈਟ 'ਚ ਸਫ਼ਰ ਕਰਨਾ ਹੈ, ਨਾ ਤਾਂ ਉਸ ਦਾ ਨੰਬਰ ਦੱਸਿਆ ਗਿਆ ਅਤੇ ਨਾ ਹੀ ਵਿਦੇਸ਼ 'ਚ ਰੁਕਣ ਵਾਲੀ ਜਗ੍ਹਾ ਜਾਂ ਸ਼ਹਿਰ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ
ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਮੁਤਾਬਕ ਉੁਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁੱਝ ਚੀਜ਼ਾਂ ਨੂੰ ਗੁਪਤ ਰੱਖਿਆ ਗਿਆ ਹੈ। ਦੱਸ ਦੇਈਏ ਕਿ ਮਜੀਠੀਆ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗਦਿਆਂ 16 ਨਵੰਬਰ ਨੂੰ ਅਰਜ਼ੀ ਦਾਇਰ ਕੀਤੀ ਸੀ, ਜਿਸ 'ਚ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਗਈ ਹੈ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸ਼ਰਤੀਆ ਜ਼ਮਾਨਤ 'ਤੇ ਬਾਹਰ ਹਨ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ! ਦੋਹਰੀ ਡਿਊਟੀ ਦਾ ਪੇਚ ਫਸਿਆ

ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਮੋਹਾਲੀ ਦੀ ਹੇਠਲੀ ਅਦਾਲਤ ਤੋਂ ਪਹਿਲਾਂ ਇਜਾਜ਼ਤ ਤੋਂ ਬਿਨਾਂ ਵਿਦੇਸ਼ ਯਾਤਰਾ ਨਹੀਂ ਕਰ ਸਕਦੇ। ਬਿਨਾਂ ਇਜਾਜ਼ਤ ਦੇਸ਼ ਛੱਡਣ ਨਾਲ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਇਸੇ ਲਈ ਵਿਦੇਸ਼ ਯਾਤਰਾ ਤੋਂ ਪਹਿਲਾਂ ਉਨ੍ਹਾਂ ਨੇ ਸਬੰਧਿਤ ਅਦਾਲਤ ਤੋਂ ਮਨਜ਼ੂਰੀ ਲੈਣ ਲਈ ਮੋਹਾਲੀ ਅਦਾਲਤ ਦਾ ਰੁਖ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News