ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ

10/04/2023 9:47:12 AM

ਬਠਿੰਡਾ (ਵਰਮਾ) : ਵਿਜੀਲੈਂਸ ਵਿਭਾਗ ਵੱਲੋਂ ਪਲਾਟ ਘਪਲੇ ’ਚ ਸਰਕਾਰ ਨਾਲ ਧੋਖਾਦੇਹੀ ਕਰਨ ਦੇ ਦੋਸ਼ ਹੇਠ ਭਗੌੜੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਅਦਾਲਤ ’ਚ ਸੁਣਵਾਈ ਹੋਵੇਗੀ। ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਸਿੰਘ ਨੇ ਮੰਗਲਵਾਰ ਨੂੰ ਆਪਣੇ ਵਕੀਲ ਰਾਹੀਂ ਅਦਾਲਤ ’ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ : ਨਸ਼ੇ 'ਚ ਟੁੰਨ ਪਤੀ ਨਾਲ ਲੜਦੀ ਪਤਨੀ ਨੇ ਸੀਵਰੇਜ 'ਚ ਮਾਰੀ ਛਾਲ, ਮੌਕੇ 'ਤੇ ਪੈ ਗਿਆ ਰੌਲਾ

ਇਸ ’ਤੇ ਬੁੱਧਵਾਰ 4 ਅਕਤੂਬਰ ਨੂੰ ਅਦਾਲਤ ’ਚ ਸੁਣਵਾਈ ਹੋਵੇਗੀ। ਉਕਤ ਮਾਮਲੇ ’ਚ ਨਾਮਜ਼ਦ ਅਮਨਦੀਪ ਸਿੰਘ ਇਸ ਸਮੇਂ ਦੋ ਹੋਰ ਮੁਲਜ਼ਮਾਂ ਰਾਜੀਵ ਕੁਮਾਰ ਅਤੇ ਵਿਕਾਸ ਅਰੋੜਾ ਨਾਲ ਕੇਂਦਰੀ ਜੇਲ੍ਹ ’ਚ ਬੰਦ ਹੈ। ਉਕਤ ਮਾਮਲੇ ’ਚ ਭਗੌੜੇ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰੀਡੈਂਟ ਪੰਕਜ ਅਤੇ ਜੇਲ੍ਹ ’ਚ ਬੰਦ ਦੋਸ਼ੀ ਰਾਜੀਵ ਕੁਮਾਰ, ਵਿਕਾਸ ਅਰੋੜਾ ਵੀ ਅਗਲੇ ਦਿਨਾਂ ’ਚ ਆਪਣੀ-ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦਾ Action ਪਲਾਨ, ਖਿੱਚੀ ਪੂਰੀ ਤਿਆਰੀ

ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਮਨਪ੍ਰੀਤ ਬਾਦਲ, ਪੀ. ਸੀ. ਐੱਸ. ਅਧਿਕਾਰੀ ਸ਼ੇਰਗਿੱਲ ਅਤੇ ਸੁਪਰੀਡੈਂਟ ਪੰਕਜ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਧਰ ਵਿਜੀਲੈਂਸ ਟੀਮਾਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵੱਧ ਤੋਂ ਵੱਧ ਜ਼ੋਰ ਲਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita