ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ ਸੈਂਪਲ ’ਤੇ ਸੁਣਵਾਈ 8 ਨੂੰ

Friday, Jul 04, 2025 - 02:40 PM (IST)

ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ ਸੈਂਪਲ ’ਤੇ ਸੁਣਵਾਈ 8 ਨੂੰ

ਜਲੰਧਰ (ਜਤਿੰਦਰ, ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵੱਲੋਂ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਆਵਾਜ਼ ਦੇ ਨਮੂਨੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੁਖਦੇਵ ਵਸ਼ਿਸ਼ਟ ਏ. ਟੀ. ਪੀ. ਦੀ ਹੱਥ ਲਿਖਤ ਦੇ ਨਮੂਨੇ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਅਦਾਲਤ ਨੇ 8 ਜੁਲਾਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।

ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ, ਵੀਡੀਓ ਹੋਈ ਵਾਇਰਲ

ਇਸੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਅਤੇ ਰਾਜ ਕੁਮਾਰ ਮਦਾਨ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਵੀ 5 ਜੁਲਾਈ ਨੂੰ ਹੋਵੇਗੀ। ਇਸ ਮਾਮਲੇ ਵਿਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਦੀ ਨਿਆਇਕ ਹਿਰਾਸਤ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ ਅਤੇ ਉਨ੍ਹਾਂ ਨੂੰ 4 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਨਿਆਇਕ ਹਿਰਾਸਤ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ ਅਤੇ ਇਸੇ ਮਾਮਲੇ ਵਿਚ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਸੁਖਦੇਵ ਵਸ਼ਿਸ਼ਟ ਵੱਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਵੀ 16 ਜੁਲਾਈ ਨੂੰ ਹਾਈ ਕੋਰਟ ਵਿਚ ਹੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਿਆ ਚੀਕ-ਚਿਹਾੜਾ, ਮਾਸੂਮ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News