ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ, ਅਦਾਲਤ ਵਲੋਂ ਆ ਸਕਦੈ ਵੱਡਾ ਫ਼ੈਸਲਾ
Friday, Jan 02, 2026 - 09:43 AM (IST)
ਚੰਡੀਗੜ੍ਹ (ਸੁਸ਼ੀਲ) : ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸ਼ੁੱਕਰਵਾਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਵੇਗੀ। ਭੁੱਲਰ ਨੇ ਪਿਛਲੇ ਮਹੀਨੇ ਰਿਸ਼ਵਤ ਮਾਮਲੇ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸੀ. ਬੀ. ਆਈ. ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਭੁੱਲਰ ਤਕਰੀਬਨ ਢਾਈ ਮਹੀਨਿਆਂ ਤੋਂ ਜੇਲ੍ਹ 'ਚ ਹੈ ਅਤੇ ਟ੍ਰਾਇਲ ਸ਼ੁਰੂ ਹੋਣ 'ਚ ਕਾਫ਼ੀ ਸਮਾਂ ਲੱਗੇਗਾ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਕਿਤੇ ਆਹ ਗਲਤੀ ਨਾ ਕਰ ਬੈਠਿਓ ਨਹੀਂ ਤਾਂ...
ਹੁਣ ਸੀ. ਬੀ. ਆਈ. ਨੇ ਜ਼ਮਾਨਤ ਅਰਜ਼ੀ ’ਤੇ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਭੁੱਲਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ 'ਚ ਵਕੀਲ ਨੇ ਚਲਾਨ ਪੇਸ਼ ਨਾ ਹੋਣ ਦਾ ਹਵਾਲਾ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਪੜ੍ਹੋ ਕਿਉਂ ਲਿਆ ਗਿਆ ਸਖ਼ਤ ਫ਼ੈਸਲਾ
ਹਾਲਾਂਕਿ ਇਸ ਦਲੀਲ ਨੂੰ ਅਦਾਲਤ ਨੇ ਨਹੀਂ ਮੰਨਿਆ ਅਤੇ ਅਰਜ਼ੀ ਰੱਦ ਕਰ ਦਿੱਤੀ ਸੀ। 16 ਅਕਤੂਬਰ ਨੂੰ ਸੀ. ਬੀ. ਆਈ. ਨੇ ਭੁੱਲਰ ਨੂੰ 8 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਉਸ ਨਾਲ ਇਕ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਵੀ ਫੜ੍ਹਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
