ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ ''ਤੇ ਸੁਣਵਾਈ, ਜਾਣੋ CBI ਦੀ ਅਦਾਲਤ ''ਚ ਕੀ ਹੋਇਆ
Friday, Jan 02, 2026 - 02:22 PM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ, ਜਿਸ ਦੌਰਾਨ ਸੀ. ਬੀ. ਆਈ. ਵਲੋਂ ਆਪਣਾ ਜਵਾਬ ਦਾਇਰ ਕੀਤਾ ਗਿਆ। ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਐੱਸ. ਪੀ. ਐੱਸ. ਭੁੱਲਰ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਦਾਇਰ ਕੀਤੇ ਗਏ ਕੇਸ 'ਚ ਸਮਾਂ, ਮਿਤੀ ਜਾਂ ਸਥਾਨ ਦਾ ਜ਼ਿਕਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ! ਹੋ ਜਾਣ ਸਾਵਧਾਨ, ਡਰਾਈਵਿੰਗ ਲਾਇਸੈਂਸ ਹੋ ਜਾਵੇਗਾ...
ਇਸ ਤੋਂ ਇਲਾਵਾ ਦਸਤਾਵੇਜ਼ਾਂ 'ਚ ਦੱਸੀ ਗਈ ਰਿਸ਼ਵਤ ਦੀ ਰਕਮ ਦਾ ਵੀ ਸਹੀ ਵੇਰਵਾ ਨਹੀਂ ਹੈ। ਇਸ 'ਚ ਪਹਿਲਾਂ ਇੱਕ ਲੱਖ ਅਤੇ ਫਿਰ ਚਾਰ ਲੱਖ ਰੁਪਏ ਦਾ ਜ਼ਿਕਰ ਹੈ। ਭੁੱਲਰ ਦੇ ਵਕੀਲ ਨੇ ਕਿਹਾ ਕਿ ਸੇਵਾ-ਪਾਣੀ ਦਾ ਮਤਲਬ ਰਿਸ਼ਵਤ ਨਹੀਂ ਹੈ। ਇਸ ਤੋਂ ਬਾਅਦ ਸੀ. ਬੀ. ਆਈ. ਦੇ ਵਕੀਲ ਨਰਿੰਦਰ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਭੁੱਲਰ ਦੇ ਖ਼ਿਲਾਫ ਜਿਹੜਾ ਕੇਸ ਦਰਜ ਕੀਤਾ ਗਿਆ ਹੈ, ਉਹ ਗੈਰ-ਜ਼ਮਾਨਤੀ ਹੈ। ਭੁੱਲਰ ਪੁਲਸ ਦੀ ਇਕ ਵੱਡੀ ਪੋਸਟ 'ਤੇ ਤਾਇਨਾਤ ਸੀ। ਇਸ ਲਈ ਪਹਿਲਾਂ ਹੀ ਉਸ ਖ਼ਿਲਾਫ਼ ਸਾਰੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਭੁੱਲਰ ਵਲੋਂ ਵਿਚੋਲੇ ਨੂੰ ਭੇਜੇ ਗਏ ਮੈਸਜ ਤੋਂ ਸਾਫ਼ ਪਤਾ ਲੱਗਦਾ ਹੈ ਕਿ ਰਿਸ਼ਵਤ ਮੰਗੀ ਜਾ ਰਹੀ ਸੀ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਮਿਲਿਆਂ 3 ਦਿਨਾਂ ਦਾ ਆਖ਼ਰੀ ਮੌਕਾ
16 ਅਕਤੂਬਰ ਨੂੰ ਭੁੱਲਰ ਦੀ ਹੋਈ ਸੀ ਗ੍ਰਿਫ਼ਤਾਰੀ
ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ 16 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ 'ਚ ਉਸ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀ. ਬੀ. ਆਈ. ਨੇ ਪਹਿਲਾਂ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫਤਾਰ ਕੀਤਾ। ਉਸ ਤੋਂ ਬਾਅਦ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਭੁੱਲਰ ਵਲੋਂ ਸੀ. ਬੀ. ਆਈ. ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
