ਥਾਰ ਵਾਲੀ ਬੀਬੀ ਦੀ ਜ਼ਮਾਨਤ ਅਰਜ਼ੀ ''ਤੇ ਫਿਰ ਸੁਣਵਾਈ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ (ਵੀਡੀਓ)
Tuesday, Jul 22, 2025 - 03:09 PM (IST)

ਬਠਿੰਡਾ : ਨਸ਼ਾ ਤਸਕਰੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਥਾਰ ਵਾਲੀ ਬੀਬੀ ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਿਰ ਵੱਡਾ ਝਟਕਾ ਦਿੱਤਾ ਹੈ। ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਫਿਰ ਅਦਾਲਤ 'ਚ ਸੁਣਵਾਈ ਹੋਈ ਪਰ ਹਾਈਕੋਰਟ ਨੇ ਫਿਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਬੀਤੇ ਦਿਨ ਵੀ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਅਦਾਲਤ ਨੇ ਬੀਤੇ ਦਿਨ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਪਰ ਉਸ ਦੇ ਵਕੀਲ ਨੇ ਕੁੱਝ ਹੋਰ ਸਮਾਂ ਮੰਗਿਆ ਸੀ ਅਤੇ ਤੱਥ ਪੇਸ਼ ਕਰਨ ਬਾਰੇ ਕਿਹਾ ਸੀ। ਇਸ ਕਾਰਨ ਅੱਜ ਮੁੜ ਇਸ ਪਟੀਸ਼ਨ 'ਤੇ ਸੁਣਵਾਈ ਹੋਈ ਪਰ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਕ ਵਾਰ ਫਿਰ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 22, 23, 24 ਨੂੰ ਭਾਰੀ ਮੀਂਹ ਦੀ Warning, ਇਨ੍ਹਾਂ 11 ਜ਼ਿਲ੍ਹਿਆਂ 'ਚ ਹਾਲਾਤ ਹੋ ਸਕਦੇ ਨੇ ਖ਼ਰਾਬ
ਪੜ੍ਹੋ ਕੀ ਹੈ ਪੂਰਾ ਮਾਮਲਾ
ਅਮਨਦੀਪ ਕੌਰ ਨੂੰ 2 ਅਪ੍ਰੈਲ 2025 ਨੂੰ ਬਠਿੰਡਾ ਵਿਖੇ ਥਾਰ 'ਚੋਂ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੂੰ ਉਸੇ ਦਿਨ ਮੁਅੱਤਲ ਅਤੇ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਹੋ ਗਿਆ। ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸਨੂੰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਫਸਾਇਆ ਗਿਆ ਹੈ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਪੂਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੇ ਅਲਰਟ ਵਿਚਾਲੇ ਪੰਜਾਬੀਆਂ ਲਈ ADVISORY ਜਾਰੀ, ਸਾਵਧਾਨ ਰਹਿਣ ਦੀ ਸਲਾਹ (ਵੀਡੀਓ)
ਇਸ ਤੋਂ ਬਾਅਦ ਉਸ ਨੂੰ 50 ਹਜ਼ਾਰ ਦੇ ਨਿੱਜੀ ਮੁਚਲਕ 'ਤੇ ਜ਼ਮਾਨਤ ਮਿਲ ਗਈ। ਬੀਤੀ 26 ਮਈ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਿਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੀ ਕੁੱਲ, 1.35 ਕਰੋੜ ਰੁਪਏ ਦੀ ਜਾਇਦਾਦ ਵੀ ਫਰੀਜ਼ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8