ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ, 100 ਤੋਂ ਵੱਧ ਪਟੀਸ਼ਨਾਂ ਦਾਇਰ

Thursday, Oct 10, 2024 - 11:16 AM (IST)

ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ, 100 ਤੋਂ ਵੱਧ ਪਟੀਸ਼ਨਾਂ ਦਾਇਰ

ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਇਸ ਦੌਰਾਨ 100 ਤੋਂ ਜ਼ਿਆਦਾ ਪਟੀਸ਼ਨਾਂ ਸੁਣਵਾਈ ਲਈ ਪੈਂਡਿੰਗ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 250 ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਇਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

ਦੱਸਣਯੋਗ ਹੈ ਕਿ ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਸਿੰਬਲ 'ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਦੱਸ ਦੇਈਏ ਕਿ ਸੂਬੇ 'ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ 'ਚ ਵੀ ਸਰਕਾਰੀ ਛੁੱਟੀ ਦਾ ਐਲ਼ਾਨ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News