ਤੇਜਿੰਦਰ ਬੱਗਾ ਗ੍ਰਿਫ਼ਤਾਰੀ ਮਾਮਲੇ ਸਬੰਧੀ ਸੁਣਵਾਈ ਪੂਰੀ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ

08/08/2022 7:50:35 PM

ਚੰਡੀਗੜ੍ਹ (ਹਾਂਡਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਦੇ ਭਾਜਪਾ ਆਗੂ ਤੇਜਿੰਦਰ ਬੱਗਾ ਦੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਬੱਗਾ ਨੇ ਪਟੀਸ਼ਨ ਦਾਇਰ ਕਰਕੇ ਮੋਹਾਲੀ ’ਚ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਬੱਗਾ ਦੇ ਵਕੀਲਾਂ ਨੇ ਹਾਈਕੋਰਟ ’ਚ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਮਾਮਲਾ ਦਰਜ ਹੋਇਆ ਹੈ, ਉਸ ’ਚ ਅਜਿਹਾ ਕੁਝ ਵੀ ਨਹੀਂ ਹੈ। ਬੱਗਾ ਨੇ ਕਿਹਾ ਸੀ ਕਿ ਜਦੋਂ ਤੱਕ ਕੇਜਰੀਵਾਲ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਅਸੀਂ ਉਨ੍ਹਾਂ ਖ਼ਿਲਾਫ ਧਰਨਾ ਜਾਰੀ ਰੱਖਾਂਗੇ।

ਇਹ ਖ਼ਬਰ ਵੀ ਪੜ੍ਹੋ : ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਬੱਗਾ ਦੇ ਬਿਆਨ ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬੱਗਾ ਕਾਫ਼ੀ ਭੜਕਾਊ ਟਵੀਟ ਕਰਕੇ ਮਾਹੌਲ ਖ਼ਰਾਬ ਰਹਿੰਦੇ ਹਨ।

ਇਹ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ


Manoj

Content Editor

Related News