MP ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀਆਂ ਦੇ ਮਾਮਲੇ ’ਚ ਸੈਸ਼ਨ ਕੋਰਟ ਪਹੁੰਚੀ ਪੁਲਸ, ਅੱਜ ਹੋਵੇਗੀ ਸੁਣਵਾਈ
Friday, Jul 19, 2024 - 12:00 PM (IST)
ਗੋਰਾਇਆ (ਮੁਨੀਸ਼)- ਜਲੰਧਰ ਦਿਹਾਤੀ ਦੀ ਫਿਲੌਰ ਪੁਲਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਨੂੰ ਫਿਲੌਰ ਤੋਂ 4 ਗ੍ਰਾਮ ਡਰੱਗ ਆਈਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਫਿਲੌਰ ਦੀ ਅਦਾਲਤ ’ਚ ਹਰਪ੍ਰੀਤ ਅਤੇ ਲਵਪ੍ਰੀਤ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ, ਜਦਕਿ ਪੁਲਸ ਨੇ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਸੰਦੀਪ ਅਰੋੜਾ ਵਾਸੀ ਲੁਧਿਆਣਾ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਇਹ ਦੋਵੇਂ ਨਸ਼ੇ ਵਾਲੇ ਪਦਾਰਥ ਲੈ ਕੇ ਆਏ ਸਨ।
ਉਪਰੰਤ ਫਿਲੌਰ ਪੁਲਸ ਨੇ ਇਨ੍ਹਾਂ ਦੇ ਚੌਥੇ ਸਾਥੀ ਮੁਨੀਸ਼ ਵਾਸੀ ਲੁਧਿਆਣਾ ਨੂੰ ਵੀ ਗ੍ਰਿਫ਼ਤਾਰ ਕਰਕੇ ਸੰਦੀਪ ਅਤੇ ਮੁਨੀਸ਼ ਕੋਲੋਂ 10,000 ਰੁਪਏ ਦੀ ਨਕਦੀ ਬਰਾਮਦ ਕੀਤੀ, ਜੋ ਹਰਪ੍ਰੀਤ ਅਤੇ ਲਵਪ੍ਰੀਤ ਨੇ ਆਨਲਾਈਨ ਮੁਨੀਸ਼ ਦੇ ਖ਼ਾਤੇ ’ਚ ਪਾਈ ਸੀ। ਹਰਪ੍ਰੀਤ ਅਤੇ ਲਵਪ੍ਰੀਤ ਦਾ ਰਿਮਾਂਡ ਨਾ ਮਿਲਣ ਕਾਰਨ ਹੁਣ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਸੈਸ਼ਨ ਕੋਰਟ ਦਾ ਰੁਖ ਕੀਤਾ ਹੈ। ਇਸ ਮਾਮਲੇ ਸਬੰਧੀ ਪੁਲਸ ਨੇ ਸੈਸ਼ਨ ਕੋਰਟ ’ਚ ਇਕ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਹੈ। ਦੱਸਿਆ ਗਿਆ ਹੈ ਕਿ ਪੁਲਸ ਰਿਮਾਂਡ ਨਾ ਮਿਲਣ ਕਾਰਨ ਦੋਵਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਹਰਪ੍ਰੀਤ ਅਤੇ ਲਵਪ੍ਰੀਤ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਜ਼ਮਾਨਤ 17 ਜੁਲਾਈ ਨੂੰ ਲਾਈ ਗਈ ਹੈ, ਜਿਸ ਦੀ ਸੁਣਵਾਈ 20 ਜੁਲਾਈ ਨੂੰ ਹੋਵੇਗੀ। ਇਸ ਦੌਰਾਨ ਜੇਲ੍ਹ ’ਚ ਬੰਦ ਆਈਸ ਸਪਲਾਇਰ ਸੰਦੀਪ ਅਰੋੜਾ ਦੇ ਦੋਸਤ ਮਨੀਸ਼ ਮਰਵਾਹਾ ਨੂੰ ਵੀਰਵਾਰ ਨੂੰ ਰਿਮਾਂਡ ਖਤਮ ਹੋਣ ’ਤੇ ਅਦਾਲਤ ’ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।