ਸੁਜਾਨਪੁਰ ਥਾਣੇ ਦੇ ਹੈੱਡ ਮੁਣਸ਼ੀ ਦੀ ਹਾਰਟ ਅਟੈਕ ਨਾਲ ਮੌਤ

Tuesday, Jul 23, 2019 - 05:37 PM (IST)

ਸੁਜਾਨਪੁਰ ਥਾਣੇ ਦੇ ਹੈੱਡ ਮੁਣਸ਼ੀ ਦੀ ਹਾਰਟ ਅਟੈਕ ਨਾਲ ਮੌਤ

ਪਠਾਨਕੋਟ/ਸੁਜਾਨਪੁਰ (ਸ਼ਾਰਦਾ, ਹੀਰਾ ਲਾਲ, ਸਾਹਿਲ) : ਸੁਜਾਨਪੁਰ ਪੁਲਸ ਥਾਣੇ 'ਚ ਤਾਇਨਾਤ ਹੈੱਡ ਮੁਣਸ਼ੀ ਦਲਬੀਰ ਸਿੰਘ ਦੀ ਸਵੇਰੇ ਅਚਾਨਕ ਹਾਰਟ ਅਟੈਕ ਨਾਲ ਮੌਤ ਹੋ ਗਈ। ਦਲਬੀਰ ਸਿੰਘ ਹਲਕਾ ਭੋਆ ਦੇ ਪਿੰਡ ਸਿਹੋੜਾ ਕਲਾਂ ਦੇ ਰਹਿਣ ਵਾਲੇ ਸਨ। ਸੁਜਾਨਪੁਰ ਥਾਣੇ ਦੇ ਐੱਸ. ਐੱਚ. ਓ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਦਲਬੀਰ ਸਿੰਘ ਆਪਣੇ ਕੰਮ ਦੇ ਪ੍ਰਤੀ ਕਾਫ਼ੀ ਵਫ਼ਾਦਾਰ ਸੀ ਅਤੇ ਹਮੇਸ਼ਾ ਉਨ੍ਹਾਂ ਨੇ ਪੂਰੀ ਈਮਾਨਦਾਰੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ ਹੈ, ਉਨ੍ਹਾਂ ਦੀ ਅਚਾਨਕ ਮੌਤ 'ਤੇ ਸੁਜਾਨਪੁਰ ਥਾਣੇ ਦੇ ਸਾਰੇ ਸਟਾਫ਼ ਮੈਂਬਰਾਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

ਇਥੇ ਇਹ ਵੀ ਵਰਣਨਯੋਗ ਹੈ ਕਿ ਵਿਭਾਗ ਵੱਲੋਂ ਬੀਤੇ ਮਹੀਨੇ ਹੀ ਦਲਬੀਰ ਸਿੰਘ ਨੂੰ ਹੈੱਡ ਕਾਂਸਟੇਬਲ ਤੋਂ ਏ. ਐੱਸ. ਆਈ. ਪ੍ਰਮੋਟ ਕੀਤਾ ਗਿਆ ਸੀ।


author

Gurminder Singh

Content Editor

Related News