ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...

Tuesday, Jul 30, 2024 - 04:58 AM (IST)

ਫਿਲੌਰ (ਅੰਮ੍ਰਿਤ ਭਾਖੜੀ)- ਫਿਲੌਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਤੇ ਮੰਦਭਾਗੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ 3 ਬੱਚਿਆਂ ਦੀ ਮਾਂ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਇਹੀ ਨਹੀਂ, ਉਸ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦੀ ਮੌਤ ਸਗੋਂ ਕਤਲ ਕੀਤਾ ਗਿਆ ਹੈ ਤੇ ਇਹ ਕਤਲ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਕੀਤਾ ਹੈ। 

ਜਾਣਕਾਰੀ ਅਨੁਸਾਰ ਅਮਨਦੀਪ ਕੌਰ (30) ਦੀਆਂ 4 ਭੈਣਾਂ ਹਨ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਮੌਤ ਕਾਫ਼ੀ ਸਮਾਂ ਪਹਿਲਾਂ ਹੀ ਹੋ ਗਈ ਸੀ। ਉਸ ਦਾ ਪਾਲਣ-ਪੋਸ਼ਣ ਉਸ ਦੇ ਚਾਚੇ ਨੇ ਕੀਤਾ ਤੇ ਉਸ ਦਾ ਵਿਆਹ ਗੜ੍ਹਾ ਰੋਡ ਫਿਲੌਰ ਦੇ ਰਹਿਣ ਵਾਲੇ ਗੋਲੂ ਨਾਲ ਹੋਇਆ ਸੀ, ਜੋ ਕਿ ਵਿਆਹ ਤੋਂ ਬਾਅਦ ਕੰਮ ਕਰਨ ਦੁਬਈ ਚਲਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਘਰ 3 ਬੱਚਿਆਂ ਨੇ ਜਨਮ ਲਿਆ। 

PunjabKesari

ਮ੍ਰਿਤਕਾ ਦੀ ਭੈਣ ਚਰਨਜੀਤ ਕੌਰ ਤੇ ਚਚੇਰੇ ਭਰਾ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਅਮਨਦੀਪ ਦੇ ਸਹੁਰੇ ਘਰੋਂ ਸਵੇਰੇ ਫ਼ੋਨ ਆਇਆ ਸੀ ਕਿ ਅਮਨਦੀਪ ਦੀ ਸਿਹਤ ਵਿਗੜ ਗਈ ਹੈ ਤੇ ਉਹ ਉਸ ਨੂੰ ਇਲਾਜ ਲਈ ਹਸਪਤਾਲ ਲਿਜਾ ਰਹੇ ਹਨ। ਇਸ ਤੋਂ ਕੁਝ ਦੇਰ ਬਾਅਦ ਹੀ ਫ਼ੋਨ ਆ ਗਿਆ ਕਿ ਉਸ ਨੂੰ ਹਾਰਟ ਅਟੈਕ ਆਇਆ ਸੀ ਤੇ ਉਸ ਦੀ ਮੌਤ ਹੋ ਗਈ। ਇਸ ਮਗਰੋਂ ਜਦੋਂ ਅਮਨਦੀਪ ਦੇ ਪਰਿਵਾਰਕ ਮੈਂਬਰ ਉਸ ਦੇ ਅੰਤਿਮ ਸੰਸਕਾਰ ਲਈ ਜਾਣ ਲੱਗੇ ਤਾਂ ਸ਼ਮਸ਼ਾਨਘਾਟ ਪਹੁੰਚ ਕੇ ਉਨ੍ਹਾਂ ਦੇਖਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦੇ ਸਸਕਾਰ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ।

PunjabKesari

ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਜਦੋਂ ਮ੍ਰਿਤਕਾ ਨੂੰ ਅੰਤਿਮ ਸੰਸਕਾਰ ਤੋਂ ਪਹਿਲਾਂ ਇਸ਼ਨਾਨ ਕਰਵਾਇਆ ਗਿਆ ਤਾਂ ਉੱਥੇ ਮੌਜੂਦ ਅਮਨਦੀਪ ਦੀ ਇਕ ਰਿਸ਼ਤੇਦਾਰ ਮਨਪ੍ਰੀਤ ਕੌਰ ਨੇ ਦੇਖਿਆ ਕਿ ਅਮਨਦੀਪ ਨੇ ਆਪਣੀਆਂ ਲੱਤਾਂ 'ਤੇ ਪੈੱਨ ਨਾਲ ਲਿਖਿਆ ਹੋਇਆ ਸੀ ਕਿ ਜੇਕਰ ਉਸ ਨੂੰ ਕੁਝ ਵੀ ਹੋਇਆ ਤਾਂ ਉਸ ਦੇ ਜ਼ਿੰਮੇਵਾਰ ਉਸ ਦੇ ਸਹੁਰੇ ਪਰਿਵਾਰ ਵਾਲੇ ਹੋਣਗੇ। ਇਸ ਤੋਂ ਪਹਿਲਾਂ ਕਿ ਉਹ ਕੁਝ ਹੋਰ ਪੜ੍ਹ ਪਾਉਂਦੀ, ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਛੇਤੀ-ਛੇਤੀ ਪਾਣੀ ਪਾ ਕੇ ਲਿਖੇ ਹੋਏ ਅੱਖਰ ਮਿਟਾ ਦਿੱਤੇ। ਅਮਨਦੀਪ ਦੇ ਸਹੁਰੇ ਪਰਿਵਾਰ ਦੀ ਇਕ ਔਰਤ ਨੇ ਮਨਪ੍ਰੀਤ ਨੂੰ ਆਪਣੀ ਇੱਜ਼ਤ ਦਾ ਵਾਸਤਾ ਪਾ ਕੇ ਚੁੱਪ ਰਹਿਣ ਲਈ ਕਿਹਾ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਅਮਨਦੀਪ ਦੇ ਪੇਕੇ ਪਰਿਵਾਰ ਵੱਲੋਂ ਪੁਲਸ ਨੂੰ ਫ਼ੋਨ ਕਰ ਕੇ ਸੱਦਿਆ ਗਿਆ, ਜਿਨ੍ਹਾਂ ਨੇ ਆ ਕੇ ਉਸ ਦੀ ਚਿਖਾ 'ਤੇ ਰੱਖੀਆਂ ਗਈਆਂ ਲੱਕੜਾਂ ਹਟਾਈਆਂ ਗਈਆਂ ਤੇ ਉਸ ਨੂੰ ਚੁੱਕ ਕੇ ਪੋਸਟਮਾਰਟਮ ਲਈ ਲੈ ਗਏ। 

PunjabKesari

ਇਸ ਮਾਮਲੇ ਦੇ ਭਖ ਜਾਣ ਤੋਂ ਬਾਅਦ ਪਤਾ ਲੱਗਿਆ ਕਿ ਮ੍ਰਿਤਕਾ ਦੀ ਆਪਣੇ ਸਹੁਰੇ ਘਰ ਮੌਜੂਦ ਇਕ ਪਰਵੀਨ ਨਾਂ ਦੀ ਔਰਤ ਨਾਲ ਅਕਸਰ ਬੋਲ-ਵਰਾਲਾ ਹੁੰਦਾ ਰਹਿੰਦਾ ਸੀ ਤੇ ਕਈ ਵਾਰ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਇਸ ਦੌਰਾਨ ਜਦੋਂ ਮ੍ਰਿਤਕਾ ਦੀ ਲਾਸ਼ ਨੂੰ ਧਿਆਨ ਨਾਲ ਦੇਖਿਆ ਗਿਆ ਤਾਂ ਪਤਾ ਲੱਗਿਆ ਕਿ ਉਸ ਦੀ ਮੌਤ ਹਾਰਟ ਅਟੈਕ ਨਾਲ ਨਹੀਂ, ਸਗੋਂ ਰੱਸੀ ਨਾਲ ਗਲ਼ਾ ਘੁੱਟਣ ਕਰ ਕੇ ਹੋਈ ਹੈ। ਉਸ ਦੇ ਗਲ਼ੇ 'ਤੇ ਰੱਸੀ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਇਹ ਪਤਾ ਚੱਲਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਪੇਪਰ ਦੇਣ ਜਾ ਰਹੇ ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ, ਮਾਸੂਮ ਸਿਰੋਂ ਉੱਠਿਆ ਮਾਂ ਦਾ ਸਾਇਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News