ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੀ ਮੌਤ, ਦੂਰ ਤੱਕ ਘੜੀਸਦੀ ਲੈ ਗਈ ਥਾਰ ਗੱਡੀ
Friday, Oct 17, 2025 - 11:38 AM (IST)

ਜਲੰਧਰ (ਮਹੇਸ਼)-ਜਲੰਧਰ-ਹੁਸ਼ਿਆਰਪੁਰ ਰੋਡ ’ਤੇ ਸਥਿਤ ਪਿੰਡ ਜੌਹਲ ਬੋਲੀਨਾ ਦੇ ਮੱਛੀ ਗੇਟ ਨੇੜੇ ਥਾਰ ਰੌਕਸ ਗੱਡੀ ’ਤੇ ਐਕਟਿਵਾ ਵਿਚਾਲੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਪਿੰਡ ਨੌਲੀ ਦੇ ਸਾਬਕਾ ਸਰਪੰਚ ਹਰਦੇਵ ਸਿੰਘ ਨੌਲੀ (70) ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਪਤਾਰਾ ਦੀ ਪੁਲਸ ਟੀਮ ਥਾਣਾ ਮੁਖੀ ਐੱਸ. ਆਈ. ਕ੍ਰਿਸ਼ਨ ਗੋਪਾਲ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦਾ ਸ਼ਿਕਾਰ ਹੋਏ ਹਰਦੇਵ ਸਿੰਘ ਨੂੰ ਸਥਾਨਕ ਜੌਹਲ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਾਲੀ ਜਗ੍ਹਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਾਦਸੇ ਦਾ ਕਾਰਨ ਬਣੀ ਥਾਰ ਰੌਕਸ ਗੱਡੀ ਇਕ ਲੜਕੀ ਚਲਾ ਰਹੀ ਸੀ, ਜਿਸ ਤੋਂ ਗੱਡੀ ਬੇਕਾਬੂ ਹੋਈ ਅਤੇ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਦੀਦਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਗੱਡੀ ਚਾਲਕ ਲੜਕੀ ਐਕਟਿਵਾ ਸਵਾਰ ਨੂੰ ਕਰੀਬ ਅੱਧਾ ਕਿਲੋਮੀਟਰ ਘੜੀਸ ਕੇ ਲੈ ਗਈ, ਜਿਸ ਕਾਰਨ ਐਕਟਿਵਾ ਚਾਲਕ ਦੀ ਮੌਤ ਤਾਂ ਹੋਈ ਅਤੇ ਨਾਲ ਹੀ ਐਕਟਿਵਾ ਘੜੀਸ ਹੋਣ ਕਾਰਨ ਚੰਗਿਆੜੀਆਂ ਨਿਕਲਣ ਨਾਲ ਥਾਰ ਗੱਡੀ ਨੂੰ ਵੀ ਅੱਗ ਪੈ ਗਈ ਅਤੇ ਉਹ ਵੀ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਉਨ੍ਹਾਂ ਦੱਸਿਆ ਕਿ ਥਾਰ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਰੁਕੀ ਅਤੇ ਉਸੇ ਸਮੇਂ ਕਾਰ ਚਾਲਕ ਕੁੜੀ ਅਤੇ ਉਸ ਦਾ ਸਾਥੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਇਸ ਸਬੰਧੀ ਮ੍ਰਿਤਕ ਹਰਦੇਵ ਸਿੰਘ ਦੇ ਜਵਾਈ ਸੁਖਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਦੇਵ ਸਿੰਘ ਪਿੰਡ ਨੌਲੀ ਤੋਂ ਆਪਣੀ ਦਵਾਈ ਲੈਣ ਲਈ ਬੀਤੀ ਸ਼ਾਮ ਕਰੀਬ ਸਾਢੇ 5 ਵਜੇ ਪਿੰਡ ਤੋਂ ਨਿਕਲੇ ਸਨ ਅਤੇ ਕਰੀਬ ਸਾਢੇ 6 ਵਜੇ ਉਨ੍ਹਾਂ ਦੀ ਫੋਨ ’ਤੇ ਗੱਲ ਹੋਈ ਸੀ ਕਿ ਉਹ ਘਰ ਆ ਰਹੇ ਹਨ ਪਰ ਕਰੀਬ ਸਵਾ 7 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਦੇਵ ਸਿੰਘ ਦਾ ਹਾਦਸਾ ਹੋ ਗਿਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ ਪਰ ਹਰਦੇਵ ਸਿੰਘ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਮੁਖੀ ਐੱਸ. ਆਈ. ਕ੍ਰਿਸ਼ਨ ਗੋਪਾਲ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਦਸੇ ਨੂੰ ਅੰਜਾਮ ਦੇਣ ਵਾਲੇ ਥਾਰ ਗੱਡੀ ਚਾਲਕਾਂ ਦੀ ਵੀ ਜਲਦ ਪਹਿਚਾਣ ਕਰ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਥਾਨਕ ਜੌਹਲ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8