ਪੰਜਾਬ 'ਚ ਰੂਹ ਕੰਬਾਊ ਹਾਦਸਾ, ਪੂਰੇ ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਦੇਖੋ ਮੌਕੇ ਦੀ ਵੀਡੀਓ

Monday, Apr 29, 2024 - 09:48 AM (IST)

ਪੰਜਾਬ 'ਚ ਰੂਹ ਕੰਬਾਊ ਹਾਦਸਾ, ਪੂਰੇ ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਦੇਖੋ ਮੌਕੇ ਦੀ ਵੀਡੀਓ

ਖੰਨਾ (ਵਿਪਨ) : ਖੰਨਾ ਦੇ ਦੋਰਾਹਾ 'ਚ ਬੀਤੀ ਦੇਰ ਰਾਤ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਇਕ ਕਾਰ ਨਹਿਰ 'ਚ ਡਿੱਗ ਗਈ। ਇਸ ਕਾਰ 'ਚ ਪੂਰਾ ਪਰਿਵਾਰ ਸਵਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਰਾਤ ਹੋਣ ਦੇ ਕਾਰਨ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਕਾਰ ਨਹੀਂ ਲੱਭ ਸਕੀ ਸੀ ਪਰ ਅੱਜ ਤੜਕਸਾਰ ਕਾਰ ਨੂੰ ਨਹਿਰ 'ਚੋਂ ਕਰੇਨ ਨਾਲ ਬਾਹਰ ਕੱਢਿਆ ਗਿਆ ਹੈ। ਮੌਕੇ 'ਤੇ ਪੁਲਸ ਪ੍ਰਸ਼ਾਸਨ ਮੌਜੂਦ ਹੈ ਅਤੇ ਵੱਡੀ ਗਿਣਤੀ 'ਚ ਲੋਕ ਵੀ ਮੌਜੂਦ ਹਨ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਕਾਂਗਰਸ ਲਈ ਬਣੀ ਸਿਰਦਰਦੀ, ਅੱਜ ਹੋ ਸਕਦੀ ਹੈ ਮੀਟਿੰਗ

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਇਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ 'ਚ ਕਿੰਨੇ ਲੋਕ ਸਵਾਰ ਸਨ। ਗੋਤਾਖ਼ੋਰਾਂ ਨੂੰ ਵੀ ਇੱਥੇ ਬੁਲਾਇਆ ਗਿਆ ਹੈ ਕਿਉਂਕਿ ਹੋ ਸਕਦਾ ਹੈ ਕਿ ਕੋਈ ਪਰਿਵਾਰਕ ਮੈਂਬਰ ਨਹਿਰ 'ਚ ਰੁੜ੍ਹ ਗਿਆ ਹੋਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਹਿਰ ਦੇ ਪੁਲ 'ਤੇ ਕੰਮ ਚੱਲ ਰਿਹਾ ਸੀ, ਜਿਸ ਦਾ ਕੋਈ ਬੋਰਡ ਨਹੀਂ ਲਾਇਆ ਗਿਆ ਸੀ ਅਤੇ ਨਾ ਹੀ ਰਾਹ ਬੰਦ ਕੀਤਾ ਗਿਆ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ ਅਤੇ ਇਹ ਵੱਡਾ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ

ਇਹ ਵੀ ਦੱਸ ਦੇਈਏ ਕਿ ਪੁਲਸ ਅਧਿਕਾਰੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੇਰ ਰਾਤ ਇਕ ਬੇਕਾਬੂ ਕਾਰ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ਤੋਂ ਸਰਹਿੰਦ ਨਹਿਰ ਵਿਚ ਡਿੱਗ ਪਈ ਹੈ। ਇਸ ਤੋਂ ਤੁਰੰਤ ਬਾਅਦ ਉਹ ਮੌਕੇ ’ਤੇ ਪੁੱਜੇ ਅਤੇ ਗੋਤਾਖ਼ੋਰਾਂ ਦੀ ਟੀਮ ਦੀ ਮਦਦ ਨਾਲ ਸਰਚ ਮੁਹਿੰਮ ਚਲਾਈ ਗਈ ਸੀ ਪਰ ਹਨ੍ਹੇਰਾ ਅਤੇ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਗੋਤਾਖ਼ੋਰਾਂ ਦੀ ਟੀਮ ਨੂੰ ਕੋਈ ਸਫ਼ਲਤਾ ਨਹੀਂ ਮਿਲ ਸਕੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News