ਪੰਜਾਬ 'ਚ ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਜਿਉਂਦੇ ਸੜ ਗਏ ਮਾਸੂਮ ਬੱਚੇ (ਵੀਡੀਓ)

04/23/2024 9:59:44 AM

ਬਠਿੰਡਾ (ਵਿਜੇ ਵਰਮਾ): ਸਰਹਿੰਦ ਨਹਿਰ ਦੇ ਕੰਢੇ ਬਣੀ ਉੜੀਆ ਕਾਲੋਨੀ 'ਚ ਅੱਜ ਤੜਕਸਾਰ ਇਕ ਝੌਂਪੜੀ 'ਚ ਅੱਗ ਲੱਗ ਗਈ। ਇਹ ਅੱਗ ਇੰਨੀ ਵਧ ਗਈ ਕਿ ਇਸ ਨੇ ਆਸ-ਪਾਸ ਦੀਆਂ ਚਾਰ-ਪੰਜ ਝੁੱਗੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਦੌਰਾਨ ਝੁੱਗੀਆਂ ਵਿਚ ਪਏ ਗੈਸ ਸਿਲੰਡਰ ਫਟ ਗਏ ਤੇ ਅੱਗ ਨੇ ਹੋਰ ਵੀ ਭਿਆਨਕ ਰੂਪ ਧਾਰ ਲਿਆ। ਇਸ ਘਟਨਾ ਵਿਚ ਦੋ ਭੈਣਾਂ ਬੁਰੀ ਤਰ੍ਹਾਂ ਝੁਲਸ ਗਈਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਚੱਲਦੀ ਰੇਲਗੱਡੀ ਨੂੰ ਲੱਗ ਗਈ ਅੱਗ, ਖੌਫ਼ਨਾਕ ਮੰਜ਼ਰ ਵੇਖ ਪਈਆਂ ਭਾਜੜਾਂ

ਮ੍ਰਿਤਕ ਬੱਚੀਆਂ ਦੇ ਪਿਤਾ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਇਕ ਪਰਿਵਾਰ ਖਾਣਾ ਬਣਾ ਰਿਹਾ ਸੀ ਕਿ ਅਚਾਨਕ ਤੇਜ਼ ਹਵਾ ਕਾਰਨ ਅੱਗ ਨੇੜੇ ਦੀਆਂ ਝੁੱਗੀਆਂ 'ਚ ਫੈਲ ਗਈ ਅਤੇ ਚਾਰ-ਪੰਜ ਝੁੱਗੀਆਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਉਹ ਆਪਣਾ ਬਚਾਅ ਕਰਨ ਲੱਗ ਪਏ। ਇਸ ਦੌਰਾਨ ਉਹ ਆਪਣੇ ਚਾਰ ਬੱਚਿਆਂ ਨੂੰ ਝੁੱਗੀ 'ਚੋਂ ਬਾਹਰ ਕੱਢ ਕੇ ਲੈ ਗਿਆ, ਪਰ ਅੱਗ ਤੋਂ ਬਚਣ ਲਈ ਉਸ ਦੀਆਂ ਦੋ ਲੜਕੀਆਂ ਦੂਜੇ ਕਮਰੇ 'ਚ ਲੁਕ ਗਈਆਂ ਸੀ, ਜਿਸ ਤੋਂ ਬਾਅਦ ਅੰਦਰ ਪਏ ਗੈਸ ਸਿਲੰਡਰ ਨੂੰ ਅੱਗ ਲੱਗ ਗਈ ਤੇ ਅੱਗ ਨੇ ਹੋਰ ਭਿਆਨਕ ਰੂਪ ਧਾਰ ਲਿਆ। ਉਸ ਦੀਆਂ ਦੋਵੇਂ ਧੀਆਂ ਅੱਗ ਦੀ ਲਪੇਟ ਵਿਚ ਆ ਗਈਆਂ ਅਤੇ ਬੁਰੀ ਤਰ੍ਹਾਂ ਕੁਰਲਾਉਣ ਲੱਗ ਪਈਆਂ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਰਾਹੁਲ ਗਾਂਧੀ ਨੇ ਰੋਕਿਆ ਪੰਜਾਬ ਦੇ ਉਮੀਦਵਾਰਾਂ ਬਾਰੇ ਫ਼ੈਸਲਾ! ਅੱਧ ਵਿਚਾਲੇ ਮੁੱਕੀ ਮੀਟਿੰਗ

ਸਹਾਰਾ ਜਨ ਸੇਵਾ ਟੀਮ ਨੇ ਮੌਕੇ 'ਤੇ ਪਹੁੰਚ ਕੇ ਧੀਆਂ ਨੂੰ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News