ਪੰਜਾਬ ''ਚ ਤੜਕਸਾਰ ਰੂਹ ਕੰਬਾਊ ਵਾਰਦਾਤ, ਜਿੰਮ ਮਾਲਕ ''ਤੇ ਤਾਬੜਤੋੜ ਚਲਾਈਆਂ ਗੋਲੀਆਂ

Thursday, Sep 25, 2025 - 09:30 AM (IST)

ਪੰਜਾਬ ''ਚ ਤੜਕਸਾਰ ਰੂਹ ਕੰਬਾਊ ਵਾਰਦਾਤ, ਜਿੰਮ ਮਾਲਕ ''ਤੇ ਤਾਬੜਤੋੜ ਚਲਾਈਆਂ ਗੋਲੀਆਂ

ਮੋਹਾਲੀ (ਵੈੱਬ ਡੈਸਕ, ਸੰਦੀਪ) : ਮੋਹਾਲੀ ਵਿਖੇ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਜਿੰਮ ਮਾਲਕ 'ਤੇ ਤੜਕੇ ਹੀ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਮੁਤਾਬਕ ਸਵੇਰ ਦੇ ਕਰੀਬ 5 ਵਜੇ ਫੇਜ਼-2 ਸਥਿਤ ਜਿੰਮ ਬਾਹਰ ਕੁੱਝ ਅਣਪਛਾਤੇ ਲੋਕ ਆਏ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਅਜੇ ਨਹੀਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ! 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਟਲੀ

ਉਨ੍ਹਾਂ ਨੇ ਜਿੰਮ ਦੇ ਬਾਹਰ ਖੜ੍ਹੇ ਜਿੰਮ ਮਾਲਕ 'ਤੇ ਤਾਬੜਤੋੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਦੌਰਾਨ ਜਿੰਮ ਮਾਲਕ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਸਾਰੇ ਰਾਹਤ ਕੈਂਪ ਹੋਏ ਬੰਦ, ਪੜ੍ਹੋ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਬਿਆਨ

ਜਿੰਮ ਮਾਲਕ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ। ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News