ਕਾਰ ਤੇ ਟਰੱਕ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਂ ਤੇ ਪੁੱਤ ਦੀ ਦਰਦਨਾਕ ਮੌਤ

Saturday, Aug 26, 2023 - 07:59 PM (IST)

ਕਾਰ ਤੇ ਟਰੱਕ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਂ ਤੇ ਪੁੱਤ ਦੀ ਦਰਦਨਾਕ ਮੌਤ

ਬਰੇਟਾ (ਬਾਂਸਲ) : ਕਾਰ ਤੇ ਟਰੱਕ ਵਿਚਾਲੇ ਵਾਪਰੇ ਰੂਹ ਕੰਬਾਊ ਸੜਕ ਹਾਦਸੇ ’ਚ ਕਾਰ ਸਵਾਰ 4 ਵਿਅਕਤੀਆਂ ’ਚੋਂ ਦੋ ਦੀ ਮੌਤ ਹੋ ਜਾਣ ਦਾ ਦੁੱਖ਼ਦਾਈ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕਾਹਨਗੜ੍ਹ ਦੇ ਬੱਸ ਅੱਡੇ ਨਜ਼ਦੀਕ ਮੂਨਕ ਤੋਂ ਬਰੇਟਾ ਵੱਲ ਆ ਰਹੀ ਇਕ ਸਵਿਫਟ ਕਾਰ ਦੀ ਸੜਕ ਕਿਨਾਰੇ ਸਾਈਡ ’ਤੇ ਖੜ੍ਹੇ ਇਕ ਟਰੱਕ ਨਾਲ ਟੱਕਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਲੜੇਗਾ ਹਰਿਆਣਾ ਗੁਰਦੁਆਰਾ ਚੋਣਾਂ, ਸਿੱਖਾਂ ਨੂੰ ਕੀਤੀ ਇਹ ਅਪੀਲ

ਇਸ ਭਿਆਨਕ ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਵਾਰ ਮਾਂ ਜਸਪ੍ਰੀਤ ਕੌਰ (42) ਤੇ ਪੁੱਤ ਸਰਤਾਜ ਸਿੰਘ (14) ਦੀ ਮੌਤ ਹੋ ਗਈ ਅਤੇ ਪਿਓ, ਧੀ ਗੁਰਜੀਤ ਸਿੰਘ ਅਤੇ ਕਮਲਪ੍ਰੀਤ ਕੌਰ ਜ਼ਖ਼ਮੀ ਹੋ ਗਏ। ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀ ਨਜ਼ਦੀਕੀ ਪਿੰਡ ਡਸਕੇ ਦੇ ਦੱਸੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ, ਚੁੱਕਿਆ ਇਹ ਕਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News