ਗੁਰਦਾਸਪੁਰ ’ਚ ਵਾਪਰਿਆ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਦਰਦਨਾਕ ਮੌਤ

Saturday, Nov 05, 2022 - 12:50 AM (IST)

ਗੁਰਦਾਸਪੁਰ ’ਚ ਵਾਪਰਿਆ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਦਰਦਨਾਕ ਮੌਤ

ਗੁਰਦਾਸਪੁਰ (ਜੀਤ ਮਠਾਰੂ)-ਅੱਜ ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਬਰਿਆਰ ਬਾਈਪਾਸ ’ਤੇ ਇਕ ਟਰਾਲੇ ਦੀ ਲਪੇਟ ’ਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰ ਦੋਸਤਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀਆਂ ਹਨ। ਜਾਣਕਾਰੀ ਅਨੁਸਾਰ ਹੀਰਾ ਮਸੀਹ ਪੁੱਤਰ ਬਸ਼ੀਰ ਮਸੀਹ ਵਾਸੀ ਪਿੰਡ ਬੱਬੇਹਾਲੀ ਆਪਣੇ ਦੋਸਤ ਸੁੱਚਾ ਪੁੱਤਰ ਬੀਰਾ ਮਸੀਹ ਵਾਸੀ ਭੁੱਲੇ ਚੱਕ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਹ ਬਰਿਆਰ ਬਾਈਪਾਸ ’ਤੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਇਹ ਖ਼ਬਰ ਵੀ ਪੜ੍ਹੋ : ਪ੍ਰਦੂਸ਼ਣ ਤੇ ਖ਼ਰਾਬ ਹਵਾ ’ਤੇ ਭਖ਼ੀ ਸਿਆਸਤ, ਪ੍ਰਤਾਪ ਬਾਜਵਾ ਨੇ ਪੰਜਾਬ ਤੇ ਦਿੱਲੀ ਸਰਕਾਰ ’ਤੇ ਚੁੱਕੇ ਵੱਡੇ ਸਵਾਲ

ਇਸ ਕਾਰਨ ਦੋਵੇਂ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਬੁਰੀ ਤਰ੍ਹਾਂ ਕੁਚਲੇ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਹੀਰਾ ਮਸੀਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਨਜ਼ਦੀਕੀਆਂ ਨੇ ਦੱਸਿਆ ਕਿ ਹੀਰਾ ਮਸੀਹ ਅਤੇ ਸੁੱਚੇ ਦਾ ਆਪਸ ’ਚ ਬਹੁਤ ਪਿਆਰ ਸੀ ਅਤੇ ਉਹ ਦੋਵੇਂ ਇਕ ਭੱਠੇ ’ਤੇ ਕੰਮ ਕਰਦੇ ਸਨ।


author

Manoj

Content Editor

Related News