ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)

Sunday, Mar 22, 2026 - 11:54 AM (IST)

ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)

ਬਠਿੰਡਾ : ਬਠਿੰਡਾ ਦੇ ਤਲਵੰਡੀ ਸਾਬੋ ਮੌੜ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਰਾਤ ਦਾ ਵਾਪਰਿਆ ਦੱਸਿਆ ਜਾ ਰਿਹਾ ਹੈ। ਮੌੜ ਮੰਡੀ, ਤਲਵੰਡੀ ਸਾਬੋ ਰੋਡ 'ਤੇ ਨੱਤ ਪੈਲਸ ਨੇੜੇ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ ਤਾਂ ਕੱਟਣਾ ਹੀ ਪਵੇਗਾ

ਇੱਥੇ ਤੇਜ਼ ਰਫ਼ਤਾਰ ਕਾਰ ਅਚਾਨਕ ਪਲਟ ਗਈ ਅਤੇ ਕਾਰ 'ਚ ਸਵਾਰ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਤਿੰਨੇ ਨੌਜਵਾਨ ਹਰਿਆਣਾ ਦੇ ਰੋੜੀ ਵਿਖੇ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਸਨ।

ਇਹ ਵੀ ਪੜ੍ਹੋ : ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News