ਜਲਾਲਾਬਾਦ 'ਚ ਵਾਪਰਿਆ ਦਿਲ ਵਲੂੰਧਰ ਦੇਣ ਵਾਲਾ ਹਾਦਸਾ, ਟਰਾਲੇ ਨੇ ਬੁਰੀ ਤਰ੍ਹਾ ਦਰੜਿਆ ਸਕੂਟਰੀ ਸਵਾਰ

Sunday, Apr 16, 2023 - 02:43 PM (IST)

ਜਲਾਲਾਬਾਦ 'ਚ ਵਾਪਰਿਆ ਦਿਲ ਵਲੂੰਧਰ ਦੇਣ ਵਾਲਾ ਹਾਦਸਾ, ਟਰਾਲੇ ਨੇ ਬੁਰੀ ਤਰ੍ਹਾ ਦਰੜਿਆ ਸਕੂਟਰੀ ਸਵਾਰ

ਜਲਾਲਾਬਾਦ (ਨਿਖੰਜ,ਜਤਿੰਦਰ) : ਜਲਾਲਾਬਾਦ ਵਿਖੇ ਇੱਕ ਦਿਲ ਵਲੂੰਧਰ ਦੇਣ ਵਾਲਾ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਟਰਾਲਾ ਚਾਲਕ ਵੱਲੋਂ ਐਕਟਿਵਾ ਸਵਾਰ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਚਲ ਦਿੱਤਾ ਗਿਆ, ਜਿਸ ਕਾਰਨ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਕਾਰਨ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਿਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਮਿਲਣ 'ਤੇ ਜਲਾਲਾਬਾਦ ਦੇ ਡੀ. ਐੱਸ. ਪੀ. ਅਤੁਲ ਸੋਨੀ ਤੇ ਸਬੰਧਿਤ ਥਾਣਾ ਸਿਟੀ ਜਲਾਲਾਬਾਦ ਤੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਦਿੱਲੀ ਪਹੁੰਚ ਰਹੇ ‘ਆਪ’ ਵਰਕਰਾਂ ’ਤੇ ਲਾਠੀਚਾਰਜ, ਸਿਹਤ ਮੰਤਰੀ ਨੇ ਪਹੁੰਚਾਇਆ ਹਸਪਤਾਲ

ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਮ੍ਰਿਤਕ ਵਿਅਕਤੀ ਨਰੈਣ ਦਾਸ (ਦਹੂਜਾ ) ਪੁੱਤਰ ਹਰੀ ਚੰਦ ਵਾਸੀ ਨੇੜੇ ਬਾਹਮਣੀ ਚੁੰਗੀ, ਡੀ. ਏ. ਵੀ ਕਾਲਜ ਰੋਡ 'ਤੇ ਆਟਾ-ਚੱਕੀ ਦਾ ਕਾਰੋਬਾਰ ਕਰਦਾ ਹੈ।  ਲਗਭਗ 10 ਵਜੇ ਦੇ ਕਰੀਬ ਨਰੈਣ ਆਪਣੇ ਘਰ ਤੋਂ ਚਾਹ ਲੈ ਕੇ ਚੱਕੀ ’ਤੇ ਜਾ ਰਿਹਾ ਸੀ ਤਾਂ ਜਦੋਂ ਉਹ ਬਾਹਮਣੀ ਚੁੰਗੀ ਦੇ ਕੋਲ ਪੁੱਜ ਤਾਂ ਇੱਕ ਟਰਾਲਾ ਚਾਲਕ ਵੱਲੋਂ ਉਸ ਦੀ ਐਕਟਿਵਾ ਨੂੰ ਲਾਪ੍ਰਵਾਹੀ ਨਾਲ ਟੱਕਰ ਮਾਰ ਕੇ ਬੁਰੀ ਤਰ੍ਹਾਂ ਨਾਲ ਦਰੜ ਦੇਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ

PunjabKesari

ਘਟਨਾ ਸਥਾਨ ’ਤੇ ਮੌਜੂਦ ਲੋਕਾਂ ਨੇ ਟਰਾਲਾ ਚਾਲਕ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਥਾਣਾ ਸਿਟੀ ਜਲਾਲਾਬਾਦ ਦੇ ਤਫ਼ਤੀਸ਼ੀ ਅਧਿਕਾਰੀ ਸਤਨਾਮ ਦਾਸ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਟਰਾਲਾ ਚਾਲਕ ਅਤੇ ਐਕਟਿਵਾ ਦਾ ਐਂਕਸੀਡੈਟ ਹੋਇਆ ਅਤੇ ਐਕਟਿਵਾ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਟਰਾਲੇ ਨੂੰ ਪੁਲਸ ਨੇ ਕਬਜ਼ੇ ’ਚ ਲਿਆ ਗਿਆ ਹੈ ਅਤੇ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News