ਮੋਹਾਲੀ ''ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ
Tuesday, Apr 14, 2026 - 01:17 PM (IST)
ਮੋਹਾਲੀ : ਮੋਹਾਲੀ ਦੇ ਫੇਜ਼-1 ਸਥਿਤ ਖੋਖਾ ਮਾਰਕੀਟ 'ਚ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰੀ, ਜਿੱਥੇ ਇੱਕ 4 ਸਾਲਾ ਬੱਚੀ ਦੀ ਕਾਰ ਹੇਠ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਅਨੁਸ਼ਕਾ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਅਤੇ ਛੋਟੇ ਭਰਾ ਨਾਲ ਬਜ਼ਾਰ 'ਚ ਖ਼ਰੀਦਦਾਰੀ ਕਰਨ ਆਈ ਸੀ। ਜਾਣਕਾਰੀ ਅਨੁਸਾਰ ਜਦੋਂ ਪਰਿਵਾਰ ਮਾਰਕੀਟ 'ਚ ਸੀ ਤਾਂ ਅਚਾਨਕ ਅਨੁਸ਼ਕਾ ਦਾ ਹੱਥ ਆਪਣੀ ਮਾਂ ਦੇ ਹੱਥੋਂ ਛੁੱਟ ਗਿਆ ਅਤੇ ਉਹ ਜ਼ਮੀਨ 'ਤੇ ਡਿੱਗ ਪਈ। ਇਸੇ ਦੌਰਾਨ ਹਰਿਆਣਾ ਨੰਬਰ ਦੀ ਇੱਕ ਗੱਡੀ, ਜੋ ਪਾਰਕਿੰਗ ਵੱਲ ਜਾ ਰਹੀ ਸੀ, ਉਸ ਦੇ ਉੱਪਰੋਂ ਲੰਘ ਗਈ। ਗੱਡੀ ਚਾਲਕ ਨੂੰ ਬੱਚੀ ਦੇ ਡਿੱਗਣ ਦਾ ਪਤਾ ਨਹੀਂ ਲੱਗਿਆ ਅਤੇ ਗੱਡੀ ਦਾ ਅਗਲਾ ਟਾਇਰ ਮਾਸੂਮ ਦੇ ਉੱਪਰ ਚੜ੍ਹ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
ਗੰਭੀਰ ਹਾਲਤ 'ਚ ਬੱਚੀ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਗੱਡੀ ਚਾਲਕ ਬੱਚੀ ਨੂੰ ਹਸਪਤਾਲ ਤਾਂ ਲੈ ਕੇ ਗਿਆ ਪਰ ਉੱਥੇ ਉਨ੍ਹਾਂ ਨੂੰ ਉਤਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਲੋਕਾਂ ਨੇ ਗੱਡੀ ਦਾ ਨੰਬਰ ਨੋਟ ਕਰ ਲਿਆ ਹੈ ਅਤੇ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਵੀ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਆਇਆ ਵੱਡਾ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...
ਮ੍ਰਿਤਕ ਬੱਚੀ ਦਾ ਪਰਿਵਾਰ ਮਟੌਰ 'ਚ ਰਹਿ ਕੇ ਕਾਰਪੈਂਟਰ ਦਾ ਕੰਮ ਕਰਦਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ੀ-ਰੋਟੀ ਲਈ ਮੋਹਾਲੀ ਰਹਿ ਰਿਹਾ ਸੀ। ਪੁਲਸ ਹੁਣ ਸੀ. ਸੀ. ਟੀ. ਵੀ. ਫੁਟੇਜ ਅਤੇ ਗੱਡੀ ਦੇ ਨੰਬਰ ਦੇ ਆਧਾਰ 'ਤੇ ਚਾਲਕ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
