ਪੰਜਾਬ 'ਚ ਰੂਹ ਕੰਬਾਊ ਹਾਦਸਾ : ਮਾਂ ਦੀਆਂ ਅਸਥੀਆਂ ਲਿਜਾਂਦੇ ਪੁੱਤ ਦੀ ਰਾਹ 'ਚ ਮੌਤ
Monday, Oct 06, 2025 - 01:51 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਚਾਂਦਮਾਰੀ ਨਜ਼ਦੀਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੇਸਹਾਰਾ ਪਸ਼ੂ ਦੇ ਆਉਣ ਕਾਰਨ ਗੱਡੀ ਬੇਕਾਬੂ ਹੋਣ ਕਾਰਨ ਵਾਪਰਿਆ। ਜਾਣਕਾਰੀ ਮੁਤਾਬਕ ਰਵੀਕਾਂਤ ਨੇ ਦੱਸਿਆ ਕਿ ਉਸ ਦੇ ਸਾਲੇ ਦੀ ਸੱਸ ਦੀ ਮੌਤ ਹੋ ਗਈ ਸੀ, ਜਿਸ ਦੀਆਂ ਅਸਥੀਆਂ ਲੈ ਕੇ ਪਰਿਵਾਰ ਬਿਆਸ ਜਾ ਰਿਹਾ ਸੀ। ਅਬੋਹਰ ਦੀ ਜੰਮੂ ਬਸਤੀ ਵਾਸੀ ਮ੍ਰਿਤਕ ਔਰਤ ਦੇ ਪੁੱਤਰ ਸੂਰਜ ਛਾਬੜਾ ਸਮੇਤ ਕੁੱਲ 5 ਲੋਕ ਗੱਡੀ 'ਚ ਸਵਾਰ ਹੋ ਕੇ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ 13 ਜ਼ਿਲ੍ਹਿਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਇਸ ਦੌਰਾਨ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਚਾਂਦਮਾਰੀ ਨਜ਼ਦੀਕ ਅਚਾਨਕ ਅੱਗੇ ਬੇਸਹਾਰਾ ਪਸ਼ੂ ਆ ਗਿਆ ਅਤੇ ਕਾਰ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਜਿੱਥੇ ਮ੍ਰਿਤਕ ਔਰਤ ਦੇ ਪੁੱਤਰ ਸੂਰਜ ਛਾਬੜਾ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਬਾਕੀ 4 ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਵੱਡੀ ਚਿੰਤਾ ਭਰੀ ਖ਼ਬਰ, ਡਿਊਟੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਹੋਇਆ ਖ਼ੁਲਾਸਾ
ਥਾਣਾ ਸਦਰ ਫਾਜ਼ਿਲਕਾ ਦੇ ਐੱਸ. ਐੱਚ. ਓ. ਹਰਦੇਵ ਸਿੰਘ ਬੇਦੀ ਨੇ ਕਿਹਾ ਕਿ ਬੇਸਹਾਰਾ ਪਸ਼ੂ ਕਾਰਨ ਉਕਤ ਹਾਦਸਾ ਵਾਪਰਿਆ ਹੈ ਅਤੇ ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8