ਪੰਜਾਬ 'ਚ ਨਵੇਂ ਸਾਲ ਤੋਂ ਪਹਿਲਾਂ ਰੂਹ ਕੰਬਾਊ ਹਾਦਸਾ, ਦੇਖੋ ਭਿਆਨਕ ਮੰਜ਼ਰ ਦੀਆਂ ਤਸਵੀਰਾਂ
Tuesday, Dec 31, 2024 - 03:26 PM (IST)
ਮੋਹਾਲੀ (ਵੈੱਬ ਡੈਸਕ, ਕੁਲਦੀਪ) : ਮੋਹਾਲੀ 'ਚ ਨਵੇਂ ਸਾਲ ਤੋਂ ਇਕ ਦਿਨ ਪਹਿਲਾਂ ਭਿਆਨਕ ਹਾਦਸੇ ਦੌਰਾਨ ਇਕ ਮਰਸੀਡੀਜ਼ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸੇ ਨੂੰ ਦੇਖਣ ਵਾਲਿਆਂ ਲੋਕਾਂ ਦੇ ਦਿਲ ਦਹਿਲ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਤੜਕੇ ਸਵੇਰੇ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update
ਫੇਜ਼-3ਬੀ2 ਦੀ ਮਾਰਕਿਟ ਨੇੜੇ ਫੂਡ ਡਲਿਵਰੀ ਕਰਨ ਵਾਲੀ ਇਕ ਕੰਪਨੀ ਦਾ ਮੁਲਾਜ਼ਮ ਬਾਈਕ 'ਤੇ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਨਵਾਂ ਸਾਲ ਚੜ੍ਹਦੇ ਹੀ ਪੰਜਾਬੀਆਂ ਨੂੰ ਪਵੇਗੀ ਮੁਸੀਬਤ! ਕੜਾਕੇ ਦੀ ਠੰਡ 'ਚ ਹੋਣਗੇ ਬਾਹਲੇ ਔਖੇ
ਬਾਅਦ 'ਚ ਇਸੇ ਕਾਰ ਨੇ ਇਕ ਹੋਰ ਵਿਅਕਤੀ ਨੂੰ ਲਪੇਟ 'ਚ ਲੈ ਲਿਆ। ਫਿਰ ਕਾਰ ਦਰੱਖ਼ਤ ਨਾਲ ਟਕਰਾ ਕੇ ਪਲਟ ਗਈ। ਇਸ ਦੌਰਾਨ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਉਨ੍ਹਾਂ ਨੂੰ ਪੀ. ਜੀ. ਆਈ. ਰੈਫ਼ਰ ਕੀਤਾ ਗਿਆ ਹੈ। ਕਾਰ ਚਾਲਕ ਨੂੰ ਵੀ ਪੁਲਸ ਨੇ ਆਪਣੀ ਹਿਰਾਸਤ 'ਚ ਲੈ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8