ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ

Sunday, May 10, 2026 - 04:21 PM (IST)

ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ

ਨੂਰਮਹਿਲ (ਵੈੱਬ ਡੈਸਕ)- ਜਲੰਧਰ ਦੇ ਨੂਰਮਹਿਲ ਵਿੱਚ ਇਕ ਦਰਦਨਾਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਪਾਲ ਚੰਦ ਦੇ ਪੁੱਤਰ ਗੁਰਪ੍ਰੀਤ ਕੁਮਾਰ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਚੀਮਾ ਚੌਕ, ਨੂਰਮਹਿਲ ਨੇੜੇ ਵਾਪਰਿਆ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕੁਮਾਰ ਆਪਣੀ ਸਕੂਟਰੀ 'ਤੇ ਜਾ ਰਹੇ ਸਨ। ਇਸ ਦੌਰਾਨ ਪਿੰਡ ਧੋਤੀਆਂ (ਤਹਿਸੀਲ ਤਰਨਤਾਰਨ) ਦੇ ਰਹਿਣ ਵਾਲੇ ਡਰਾਈਵਰ ਹਰਦੇਵ ਸਿੰਘ ਨੇ ਲਾਪਰਵਾਹੀ ਨਾਲ ਆਪਣੀ ਮਹਿੰਦਰਾ ਮੈਕਸ ਗੱਡੀ ਨਾਲ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਗੁਰਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸਕੂਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। 

ਇਹ ਵੀ ਪੜ੍ਹੋ: ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ ਭੇਜੀ ਵੀਡੀਓ ਤੇ ਫ਼ਿਰ...

ਨੂਰਮਹਿਲ ਥਾਣੇ ਦੇ ਏ. ਐੱਸ. ਆਈ. ਸੁਭਾਸ਼ ਚੰਦਰ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਹਰਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 67, 186, 281 ਅਤੇ 324 (4) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਵਿੱਚ ਹਾਦਸੇ ਦਾ ਦ੍ਰਿਸ਼ ਸਾਫ਼ ਵਿਖਾਈ ਦੇ ਰਿਹਾ ਹੈ। ਗੁਰਪ੍ਰੀਤ ਦੇ ਪਿਤਾ ਪਾਲ ਚੰਦ ਵਾਸੀ ਪਿੰਡ ਚੀਮਾ ਖ਼ੁਰਦ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News