ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Monday, Jul 06, 2026 - 03:44 PM (IST)

ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਬੱਚੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਾਸੀ ਸੁਰਿੰਦਰ ਸ਼ੁਕਲਾ, ਉਨ੍ਹਾਂ ਦੀ ਪਤਨੀ ਪ੍ਰਿਯੰਕਾ ਅਤੇ ਉਨ੍ਹਾਂ ਦੀ ਮਾਂ ਯਾਵੰਤੀ ਦੇ ਰੂਪ ਵਿਚ ਹੋਈ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ:ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਜਾਣਕਾਰੀ ਮੁਤਾਬਕ ਸੁਰਿੰਦਰ ਸ਼ੁਕਲਾ ਆਪਣੇ ਪਰਿਵਾਰ ਦੇ ਨਾਲ ਕਾਰ ਵਿਚ ਬਿਆਸ ਵੱਲ ਜਾ ਰਹੇ ਸਨ। ਵਿਧੀਪੁਰ ਫਲਾਈਓਵਰ ਦੇ ਕੋਲ ਇਕ ਇਨੋਵਾ ਕਾਰ ਗਲਤ ਦਿਸ਼ਾ ਤੋਂ ਤੇਜ਼ ਰਫ਼ਤਾਰ ਵਿਚ ਆਈ ਅਤੇ ਉਨ੍ਹਾਂ ਦੀ ਸਵਿੱਫਟ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਟੱਕਰ ਤੋਂ ਬਾਅਦ ਇਨੋਵਾ ਡਰਾਈਵਰ ਜ਼ਖ਼ਮੀਆਂ ਦੀ ਮਦਦ ਕਰਨ ਜਾਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਿਆ। 

PunjabKesari

ਹਾਦਸੇ ਦਾ ਸ਼ਿਕਾਰ ਹੋਏ ਸਵਿੱਫਟ ਕਾਰ ਵਿਚ ਸੁਰਿੰਦਰ ਸ਼ੁਕਲਾ ਖ਼ੁਦ ਗੱਡੀ ਚਲਾ ਰਹੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਪ੍ਰਿਯੰਕਾ, ਮਾਂ ਯਾਵੰਤੀ ਅਤੇ ਤਿੰਨ ਬੱਚੀਆਂ ਸਵਾਰ ਸਨ। ਹਾਦਸੇ ਦੇ ਸਮੇਂ ਪ੍ਰਿਯੰਕਾ ਦੀ ਮੌਤ ਹੋ ਗਈ। ਬਾਅਦ ਵਿਚ ਰਾਤ 8 ਵਜੇ ਸੁਰਿੰਦਰ ਅਤੇ ਰਾਤ 9 ਵਜੇ ਉਨ੍ਹਾਂ ਦੀ ਮਾਂ ਯਾਵੰਤੀ ਦਾ ਵੀ ਦਿਹਾਂਤ ਹੋ ਗਿਆ। 

ਤਿੰਨ ਬੱਚੀਆਂ ਗੰਭੀਰ ਜ਼ਖ਼ਮੀ 
ਟੱਕਰ ਵਿਚ ਕਾਰ ਵਿਚ ਸਵਾਰ ਤਿੰਨ ਬੱਚੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ਵਿਚ 13 ਸਾਲ ਦੀ ਅੰਸ਼ਿਕਾ ਸ਼ਾਮਲ ਹੈ, ਜਿਸ ਦੀਆਂ ਦੋਵੇਂ ਲੱਤਾਂ ਗੰਭੀਰ ਰੂਪ ਨਾਲ ਫਰੈਕਚਰ ਹੋ ਚੁੱਕੀਆਂ ਹਨ। 8 ਸਾਲ ਦੀ ਅਰਪਿਤਾ ਅਤੇ ਇਕ ਸਾਲ ਦੀ ਮਾਨਵੀ ਨੂੰ ਵੀ ਗੰਭੀਰ ਸੱਟਾਂ ਆਈਆਂ ਹਨ। ਇਨ੍ਹਾਂ ਬੱਚੀਆਂ ਦੇ ਸਿਰੋਂ ਮਾਪਿਆਂ ਅਤੇ ਦਾਦੀ ਦਾ ਸਾਇਆ ਉੱਡ ਗਿਆ ਹੈ। 

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News