ਫਗਵਾੜਾ ਨੈਸ਼ਨਲ ਹਾਈਵੇਅ ''ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

Wednesday, Jun 04, 2025 - 12:04 PM (IST)

ਫਗਵਾੜਾ ਨੈਸ਼ਨਲ ਹਾਈਵੇਅ ''ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਜਲੰਧਰ/ਫਗਵਾੜਾ (ਸੋਨੂੰ)- ਫਗਵਾੜਾ ਵਿੱਚ ਨੈਸ਼ਨਲ ਹਾਈਵੇਅ 'ਤੇ ਇਕ ਕਾਰ ਅਤੇ ਇਕ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਖਗੂੜੇ ਨੇੜੇ ਬਣ ਇਕ ਕੱਟ 'ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਐਕਸ. ਯੂ. ਵੀ. ਕਾਰ ਅਤੇ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਕਾਰ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਥੇ ਹੀ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਖਗੂੜੇ ਨੇੜੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋਣ ਕਰਕੇ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ 2 ਬਾਈਕ ਸਵਾਰਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਕਬਜ਼ੇ ਵਿੱਚੋਂ ਇਕ ਫ਼ੋਨ ਬਰਾਮਦ ਹੋਇਆ ਹੈ। ਇਕ ਵਿਅਕਤੀ ਦੀ ਪਛਾਣ ਫੋਨ ਗੱਲ ਕਰਨ ਮਗਰੋਂ ਕੀਤੀ ਗਈ ਹੈ, ਜਦਕਿ ਦੂਜੇ ਦੀ ਪਛਾਣ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮਹਿਤਪੁਰ, ਬਲਾਚੌਰ ਵਜੋਂ ਹੋਈ ਹੈ। ਜਦਕਿ ਦੂਜੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਉਥੇ ਹੀ ਗੱਡੀ ਚਾਲਕ ਸਤਨਾਮ ਸਿੰਘ ਪੁੱਤਰ ਲਕਸ਼ਮਣ ਸਿੰਘ ਵਾਸੀ ਰਾਜਪੁਰ ਦਾ ਰਹਿਣ ਵਾਲਾ ਹੈ। ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News