ਡੇਰਾਬੱਸੀ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ : 16 ਸਾਲ ਦੇ ਮੁੰਡੇ ''ਤੇ ਡੀਜ਼ਲ ਪਾ ਕੇ ਲਾਈ ਅੱਗ

Tuesday, Mar 31, 2026 - 10:37 AM (IST)

ਡੇਰਾਬੱਸੀ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ : 16 ਸਾਲ ਦੇ ਮੁੰਡੇ ''ਤੇ ਡੀਜ਼ਲ ਪਾ ਕੇ ਲਾਈ ਅੱਗ

ਡੇਰਾਬੱਸੀ (ਅਨਿਲ) : ਡੇਰਾਬੱਸੀ ਦੇ ਪਿੰਡ ਮੁਬਾਰਕਪੁਰ 'ਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਮੁੰਡੇ ਨੂੰ ਅਗਵਾ ਕਰਕੇ ਉਸ 'ਤੇ ਡੀਜ਼ਲ ਪਾ ਕੇ ਅੱਗ ਲਗਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁਬਾਰਕਪੁਰ ਦੇ ਰਹਿਣ ਵਾਲੇ ਜਤਿਨ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਨਿਖਿਲ (16) ਘਰ 'ਚ ਇਕੱਲਾ ਸੀ। ਉਸ ਸਮੇਂ 3-4 ਅਣਪਛਾਤੇ ਵਿਅਕਤੀਆਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਉਸ ਨੂੰ ਅਗਵਾ ਕਰਕੇ ਕਿਤੇ ਲੈ ਗਏ।

ਇਹ ਵੀ ਪੜ੍ਹੋ : ਅੱਜ ਇਹ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਜਦੋਂ ਨਿਖਿਲ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਸ 'ਤੇ ਡੀਜ਼ਲ ਪਾ ਕੇ ਅੱਗ ਲਗਾ ਦਿੱਤੀ। ਜ਼ਖ਼ਮੀ ਹਾਲਤ 'ਚ ਨਿਖਿਲ ਕਿਸੇ ਤਰ੍ਹਾਂ ਉੱਥੋਂ ਭੱਜ ਕੇ ਆਪਣੇ ਪਿਤਾ ਦੀ ਦੁਕਾਨ 'ਤੇ ਪਹੁੰਚਿਆ, ਜਿੱਥੋਂ ਉਸ ਨੂੰ ਤੁਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ ਤਰ੍ਹਾਂ ਡਰੇ ਮਾਪੇ, ਪੜ੍ਹੋ ਕੀ ਹੈ ਪੂਰੀ ਖ਼ਬਰ

ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਇਸ ਸਬੰਧੀ ਮੁਬਾਰਕਪੁਰ ਪੁਲਸ ਚੌਂਕੀ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News