ਕਪੂਰਥਲਾ 'ਚ ਰੂਹ ਕੰਬਾਊ ਵਾਰਦਾਤ! ਭਰਾ ਨੇ ਕਰ 'ਤਾ ਭਰਾ ਦਾ ਕਤਲ, ਵਜ੍ਹਾ ਕਰੇਗੀ ਹੈਰਾਨ
Saturday, Oct 18, 2025 - 06:03 PM (IST)

ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)-ਕਲਯੁੱਗੀ ਭਰਾ ਨੇ ਲੱਖਾਂ ਰੁਪਏ ਦੀ ਰਕਮ ਹੜੱਪਣ ਦੇ ਮਕਸਦ ਨਾਲ ਆਪਣੇ ਰਿਸ਼ਤੇਦਾਰ ਅਤੇ ਇਕ ਹੋਰ ਮੁਲਜ਼ਮ ਨਾਲ ਮਿਲ ਕੇ ਸਕੇ ਭਰਾ ਦਾ ਕਤਲ ਕਰ ਦਿੱਤਾ। ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਕਤਲ ਕੇਸ ਨੂੰ ਸੁਲਝਾਉਂਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਐੱਸ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ 10 ਸਤੰਬਰ 2025 ਨੂੰ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਪਿੰਡ ਧਾਲੀਵਾਲ ਦੋਨਾ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਇਸ ਮਾਮਲੇ ਵਿਚ ਮ੍ਰਿਤਕ ਮਾਮ ਹੁਸੈਨ ਪੁੱਤਰ ਜਮਾਲਦੀਨ ਵਾਸੀ ਪਿੰਡ ਚਿੱਟੀ ਥਾਣਾ ਲਾਂਬੜਾ ਦੇ ਸਕੇ ਭਰਾ ਸੈਫ ਅਲੀ ਨੇ ਆਪਣੇ ਭਰਾ ਦੇ ਕਤਲ ਲਈ 9 ਮੁਲਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ’ਤੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਸਾਰੇ 9 ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।
ਇਹ ਵੀ ਪੜ੍ਹੋ: ਕਿਸਾਨ ਦੀ ਧੀ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ 'ਚ ਪੰਜਾਬ 'ਚੋਂ ਕੀਤਾ ਟੌਪ
ਐੱਸ. ਪੀ. (ਡੀ) ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਜਦੋਂ ਪੁਲਸ ਨੂੰ ਸ਼ਿਕਾਇਤਕਰਤਾ ਦੇ ਇਰਾਦਿਆਂ ’ਤੇ ਸ਼ੱਕ ਹੋਣ ਲੱਗਾ ਤਾਂ ਐੱਸ. ਐੱਸ. ਪੀ. ਗੌਰਵ ਤੂਰਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਐੱਸ. ਪੀ. (ਡੀ) ਦੀ ਨਿਗਰਾਨੀ ਹੇਠ ਇਕ ਵਿਸ਼ੇਸ ਪੁਲਸ ਟੀਮ, ਜਿਸ ਵਿਚ ਡੀ. ਐੱਸ. ਪੀ. ਪਰਮਿੰਦਰ ਸਿੰਘ ਮੰਡ, ਡੀ. ਐੱਸ. ਪੀ. ਸਬ-ਡਿਵੀਜ਼ਨ ਕਪੂਰਥਲਾ ਸ਼ੀਤਲ ਸਿੰਘ, ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਅਤੇ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਪ੍ਰਭਜੀਤ ਕੌਰ ਦਾ ਗਠਨ ਕਰਕੇ ਪੂਰੇ ਮਾਮਲੇ ਦੀ ਜਾਂਚ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
ਇਸ ਟੀਮ ਨੇ ਆਪਣੀ ਤਕਨੀਕੀ ਜਾਂਚ ’ਚ ਪਾਇਆ ਕਿ ਕਤਲ ਕੇਸ ਵਿੱਚ ਨਾਮਜ਼ਦ 9 ਵਿਅਕਤੀ ਅਪਰਾਧ ਵਾਲੀ ਥਾਂ ਦੇ ਨੇੜੇ ਕਿਤੇ ਵੀ ਨਹੀਂ ਸਨ ਅਤੇ ਉਨ੍ਹਾਂ ਦਾ ਕਤਲ ਨਾਲ ਕੋਈ ਸੰਬੰਧ ਨਹੀਂ ਸੀ। ਇਸ ਤੋਂ ਬਾਅਦ ਤਕਨੀਕੀ ਟੀਮਾਂ ਦੀ ਸਹਾਇਤਾ ਨਾਲ ਜਾਂਚ ਕੀਤੀ ਤਾਂ ਹੈਰਾਨ ਕਰਨ ਵਾਲੀ ਸੱਚਾਈ ਦਾ ਖ਼ੁਲਾਸਾ ਕੀਤਾ। ਇਸ ਦੇ ਆਧਾਰ ’ਤੇ ਜਦੋਂ ਸ਼ਿਕਾਇਤਕਰਤਾ ਸੈਫ ਅਲੀ ਨੂੰ ਰਾਉਂਡਅਪ ਕੀਤਾ ਤਾਂ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੂਰੇ ਕਤਲ ਦਾ ਖ਼ੁਲਾਸਾ ਕੀਤਾ। ਮੁਲਜ਼ਮ ਸੈਫ਼ ਅਲੀ ਨੇ ਖ਼ੁਲਾਸਾ ਕੀਤਾ ਕਿ ਉਸ ਦੇ ਭਰਾ ਮਾਮ ਹੁਸੈਨ ਨੂੰ ਕਿਸੇ ਮਾਮਲੇ ਨੂੰ ਲੈ ਕੇ ਪੰਚਾਇਤ ਨੇ 50 ਲੱਖ ਰੁਪਏ ਦਾ ਹਰਜਾਨਾ ਭਰਨ ਲਈ ਕਿਹਾ ਸੀ, ਜਿਸ ਨੂੰ ਉਸ ਦਾ ਪਰਿਵਾਰ ਦੇਣਾ ਨਹੀਂ ਚਾਹੁੰਦਾ ਸੀ, ਜਿਸ ’ਤੇ ਉਸ ਨੇ ਆਪਣੇ ਰਿਸ਼ਤੇਦਾਰ ਯਾਕੂਬ ਅਲੀ ਪੁੱਤਰ ਰਹਿਮਤ ਅਲੀ ਵਾਸੀ ਪਿੰਡ ਫੂਲੇਵਾਲ ਥਾਣਾ ਸਦਰ ਕਪੂਰਥਲਾ ਅਤੇ ਰਣਦੀਪ ਸਿੰਘ ਉਰਫ਼ ਵਾਸੀ ਪਿੰਡ ਦਬੁਰਜੀ ਥਾਣਾ ਕੋਤਵਾਲੀ ਨਾਲ ਮਿਲ ਕੇ ਆਪਣੇ ਹੀ ਸਕੇ ਭਰਾ ਮਾਮ ਹੁਸੈਨ ਦਾ ਕਤਲ ਕਰ ਦਿੱਤਾ। ਫਿਰ ਉਸ ਨੇ ਆਪਣੇ ਵਿਰੋਧੀਆਂ ਨੂੰ ਫਸਾਉਣ ਲਈ ਇਕ ਪੂਰੀ ਤਰ੍ਹਾਂ ਝੂਠੀ ਕਹਾਣੀ ਘੜ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ
ਮੁੱਖ ਮੁਲਜ਼ਮ ਸੈਫ ਅਲੀ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਰਣਦੀਪ ਸਿੰਘ ਉਰਫ਼ ਰੰਮਾ ਨੂੰ ਕਤਲ ਨੂੰ ਅੰਜਾਮ ਦੇਣ ਲਈ 20 ਹਜ਼ਾਰ ਰੁਪਏ ਦਿੱਤੇ ਸਨ। ਐੱਸ.ਪੀ. (ਡੀ) ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਉਮੀਦ ਹੈ। ਐੱਸ. ਪੀ. (ਡੀ) ਪ੍ਰਭਜੋਤ ਸਿੰਘ ਵਿਰਕ ਦੇ ਨਾਲ ਡੀ. ਐੱਸ. ਪੀ. (ਡੀ) ਪਰਮਿੰਦਰ ਸਿੰਘ ਮੰਡ, ਡੀ. ਐੱਸ. ਪੀ. (ਸਬ-ਡਵੀਜ਼ਨ ਕਪੂਰਥਲਾ) ਸ਼ੀਤਲ ਸਿੰਘ ਅਤੇ ਐੱਸ. ਐੱਚ.ਓ. ਥਾਣਾ ਸਦਰ ਪ੍ਰਭਜੋਤ ਕੌਰ ਹਾਜ਼ਰ ਸਨ।
ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8