ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ

Sunday, Jun 28, 2026 - 12:28 PM (IST)

ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੰਘੀ ਰਾਤ ਖੇਤਾਂ 'ਚ ਕੰਮ ਕਰਕੇ ਘਰ ਵਾਪਸ ਪਰਤ ਰਹੇ ਪਿੰਡ ਵਾਸੀ ਸਰਬਜੀਤ ਸਿੰਘ 'ਤੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ

PunjabKesari

ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਰਾਂ ਅੰਦਰ ਰੱਖਣ ਲਈ ਮਜਬੂਰ ਹੋ ਗਏ ਹਨ, ਕਿਉਂਕਿ ਜੇਕਰ ਅਵਾਰਾ ਕੁੱਤੇ ਇਕ ਵੱਡੇ ਵਿਅਕਤੀ ਦੀ ਜਾਨ ਲੈ ਸਕਦੇ ਹਨ ਤਾਂ ਬੱਚੇ ਉਨ੍ਹਾਂ ਤੋਂ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ।

PunjabKesari
ਪਿੰਡ ਵਾਸੀ ਗੁਰਪ੍ਰੀਤ ਸਿੰਘ ਕਪੂਰੇ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਸਰਕਾਰਾਂ ਨੂੰ ਇਨਸਾਨਾਂ ਨਾਲੋਂ ਅਵਾਰਾ ਕੁੱਤਿਆਂ ਦੀ ਵੱਧ ਚਿੰਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਸਰਕਾਰ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਿਉਂ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਮਾਣਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਅਵਾਰਾ ਕੁੱਤਿਆਂ 'ਤੇ ਨੱਥ ਪਾਉਣ 'ਚ ਅਸਫ਼ਲ ਰਹੀ ਹੈ, ਜਿਸ ਕਾਰਨ ਪੰਜਾਬ 'ਚ ਕਈ ਦਰਦਨਾਕ ਘਟਨਾਵਾਂ ਵਾਪਰ ਚੁੱਕੀਆਂ ਹਨ।

PunjabKesari

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪਿੰਡ 'ਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ 8 ਤੋਂ 10 ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਪ੍ਰਸ਼ਾਸਨ ਨੂੰ ਲਿਖਤੀ ਅਤੇ ਮੌਖਿਕ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ।

ਪਿੰਡ ਦੇ ਜਸਵਿੰਦਰ ਸਿੰਘ, ਮੈਂਬਰ ਪੰਚਾਇਤ ਨੇ ਇਸ ਘਟਨਾ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਅੱਜ ਇਹ ਦਰਦਨਾਕ ਘਟਨਾ ਨਾ ਵਾਪਰਦੀ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ, ਕਿਉਂਕਿ ਪਰਿਵਾਰ 'ਚ ਕਮਾਈ ਕਰਨ ਵਾਲਾ ਹੋਰ ਕੋਈ ਮੈਂਬਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News