ਪੰਜਾਬ ''ਚ ਰੂਹ ਕੰਬਾਊ ਘਟਨਾ : ਕਲਯੁਗੀ ਪੁੱਤ ਨੇ ਟਕੂਏ ਨਾਲ ਵੱਢ ਦਿੱਤਾ ਸੁੱਤਾ ਪਿਆ ਪਿਓ

Thursday, Dec 21, 2023 - 09:29 AM (IST)

ਪੰਜਾਬ ''ਚ ਰੂਹ ਕੰਬਾਊ ਘਟਨਾ : ਕਲਯੁਗੀ ਪੁੱਤ ਨੇ ਟਕੂਏ ਨਾਲ ਵੱਢ ਦਿੱਤਾ ਸੁੱਤਾ ਪਿਆ ਪਿਓ

ਭਵਾਨੀਗੜ੍ਹ (ਵਿਕਾਸ ਮਿੱਤਲ) : ਭਵਾਨੀਗੜ੍ਹ 'ਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਇੱਕ ਕਲਯੁਗੀ ਪੁੱਤ ਨੇ ਘਰ 'ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੇੜਲੇ ਪਿੰਡ ਬਟੜਿਆਣਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਤਲ ਪੁੱਤ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ, ਜਿਸਦੇ ਚੱਲਦਿਆਂ ਉਹ ਪਰੇਸ਼ਾਨ ਚੱਲ ਰਿਹਾ ਸੀ।

ਇਹ ਵੀ ਪੜ੍ਹੋ : CM ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਦਿੱਤਾ ਵੱਡਾ ਤੋਹਫ਼ਾ, ਜਾਰੀ ਹੋਈ ਨੋਟੀਫਿਕੇਸ਼ਨ

ਮ੍ਰਿਤਕ ਚਰਨਜੀਤ ਸਿੰਘ (64) ਮਿਹਨਤ-ਮਜ਼ਦੂਰੀ ਕਰਦਾ ਸੀ, ਜਦੋਂ ਕਿ ਉਸਦਾ ਕਾਤਲ ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐੱਸ. ਐੱਚ. ਓ. ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ 'ਚ ਪੁਲਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਮੰਨਦਾ ਸੀ ਅਤੇ ਗੁੱਸੇ 'ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਮਨਪ੍ਰੀਤ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : Red Light ਜੰਪ ਕਰਨ ਵਾਲੇ ਹੁਣ ਹੋ ਜਾਣ ਅਲਰਟ, ਧਿਆਨ ਨਾਲ ਪੜ੍ਹ ਲਓ ਇਹ ਖ਼ਬਰ

ਇੰਸਪੈਕਟਰ ਅਜੇ ਨੇ ਦੱਸਿਆ ਕਿ ਪੁਲਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ  ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News