ਪੰਜਾਬ ''ਚ ਰੂਹ ਕੰਬਾਊ ਘਟਨਾ : ਬੰਦੇ ਨੂੰ ਹੇਠਾਂ ਸੁੱਟ ਵੱਢੇ ਦੋਵੇਂ ਗੁੱਟ! ਕੰਬਿਆ ਸਾਰਾ ਪਿੰਡ
Sunday, Feb 16, 2025 - 09:39 AM (IST)

ਸਮਰਾਲਾ (ਵਰਮਾ/ ਸਚਦੇਵਾ) : ਸ਼ਹਿਰ ’ਚ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਨੇ ਲੋਕਾਂ ਦੀ ਰਾਤ ਦੀ ਨੀਂਦ ਉਡਾ ਦਿੱਤੀ ਹੈ। ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਹਥਿਆਰਾਂ ਦੇ ਜ਼ੋਰ ’ਤੇ ਆਸਾਨੀ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਪਿੰਡ ਬਾਲਿਓ ਦੇ ਨੇੜੇ ਸ਼ਨੀਵਾਰ ਰਾਤ ਕਰੀਬ 8:30 ਵਜੇ ਚਾਰ ਬੇਖ਼ੌਫ਼ ਬਦਮਾਸ਼ਾਂ ਨੇ ਹਥਿਆਰਾਂ ਦੇ ਜ਼ੋਰ ’ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਆਲਟੋ ਕਾਰ ’ਚ ਸਵਾਰ ਬਦਮਾਸ਼ਾਂ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਲਿਆ, ਫਿਰ ਹਥਿਆਰ ਨਾਲ ਹਮਲਾ ਕਰ ਕੇ ਉਸ ਦੇ ਦੋਵੇਂ ਗੁੱਟ ਵੱਢ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਉਸ ਤੋਂ 25 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲ ਰਹੀਆਂ ਤੇਜ਼ ਹਵਾਵਾਂ, ਜਾਣੋ ਕਦੋਂ ਪਵੇਗਾ ਮੀਂਹ
ਜ਼ਖ਼ਮੀ ਨੌਜਵਾਨ ਨੂੰ ਸਮਰਾਲਾ ਲਿਆਂਦਾ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਗਗਨਦੀਪ ਗੋਪੀ ਵਜੋਂ ਹੋਈ ਹੈ। ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਦੋਵੇਂ ਗੁੱਟ, ਪੈਰ ਤੇ ਪੱਟ ’ਤੇ ਬੁਰੀ ਤਰ੍ਹਾਂ ਵਾਰ ਕੀਤੇ ਗਏ। ਵਾਰਦਾਤ ਦੀ ਜਾਣਕਾਰੀ ਮਿਲਣ ’ਤੇ ਸਮਰਾਲਾ ਪੁਲਸ ਨੇ ਸਿਵਲ ਹਸਪਤਾਲ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਹੁਣ ਤੱਕ 18 ਮੌਤਾਂ, ਮੁਆਵਜ਼ੇ ਦਾ ਐਲਾਨ
ਵਾਰਦਾਤ ਤੋਂ ਬਾਅਦ ਸ਼ਹਿਰ ਤੇ ਆਲੇ ਦੁਆਲੇ ਪਿੰਡਾਂ ਦੇ ਲੋਕਾਂ ’ਚ ਦਹਿਸ਼ਤ
ਜਾਣਕਾਰੀ ਮੁਤਾਬਕ ਨੌਜਵਾਨ ਗਗਨਦੀਪ ਗੋਪੀ ਮਾਛੀਵਾੜਾ ਸਾਹਿਬ ਵਿਖੇ ਮੀਟ ਦੀ ਦੁਕਾਨ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਸ਼ਨੀਵਾਰ ਸ਼ਾਮ ਨੂੰ ਆਪਣੇ ਘਰ ਵਾਪਸ ਆਉਣ ਲਈ ਮੋਟਰਸਾਈਕਲ ’ਤੇ ਸਮਰਾਲਾ ਵੱਲ ਨੂੰ ਚੱਲ ਪਿਆ। ਉਹ ਜਦੋਂ ਪਿੰਡ ਬਾਲਿਓ ਨੇੜੇ ਪਹੁੰਚਿਆ ਤਾਂ ਉਸ ਦੇ ਪਿੱਛੇ ਆ ਰਹੀ ਆਲਟੋ ਕਾਰ ’ਚ ਸਵਾਰ ਚਾਰ ਲੁਟੇਰਿਆਂ ਨੇ ਉਸ ਦੇ ਮੋਟਰਸਾਈਕਲ ’ਚ ਪਿੱਛੋਂ ਟੱਕਰ ਮਾਰ ਦਿੱਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਰੀਬ 25 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਉਸ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ’ਚ ਲਿਆਂਦਾ ਗਿਆ ਤਾਂ ਉਸ ਦੀ ਹਾਲਤ ਗੰਭੀਰ ਸੀ। ਇਸ ਲਈ ਡਾਕਟਰਾਂ ਮੁੱਢਲਾ ਇਲਾਜ ਦੇ ਕੇ ਉਸ ਨੂੰ ਚੰਡੀਗੜ੍ਹ ਸੈਕਟਰ-32 ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਸਮਰਾਲਾ ਅਤੇ ਆਲੇ ਦੁਆਲੇ ਪਿੰਡਾਂ ’ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਰੋਸ ਪ੍ਰਗਟਾਇਆ ਕਿ ਅਜਿਹੀਆਂ ਵਾਰਦਾਤਾਂ ਆਮ ਹੋ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੁਲਸ ਨੂੰ ਬਦਮਾਸ਼ਾਂ ਦੇ ਕਾਬੂ ਪਾਉਣ ਲਈ ਗਸ਼ਤ ਵਧਾਉਣੀ ਚਾਹੀਦੀ ਹੈ।
ਜਲਦ ਹੀ ਕਾਬੂ ਕੀਤੇ ਜਾਣਗੇ ਮੁਲਜ਼ਮ : ਡੀ. ਐੱਸ. ਪੀ.
ਇਸ ਸਬੰਧ ’ਚ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਦੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8