ਪੰਜਾਬ 'ਚ ਰੂਹ ਕੰਬਾਊ ਘਟਨਾ : ਹਾਈਵੇ 'ਤੇ ਤਲਵਾਰਾਂ ਨਾਲ ਉਦੋਂ ਤੱਕ ਵੱਢਿਆ ਬੰਦਾ, ਜਦੋਂ ਤੱਕ...(ਵੀਡੀਓ)

Saturday, Jun 28, 2025 - 11:36 AM (IST)

ਪੰਜਾਬ 'ਚ ਰੂਹ ਕੰਬਾਊ ਘਟਨਾ : ਹਾਈਵੇ 'ਤੇ ਤਲਵਾਰਾਂ ਨਾਲ ਉਦੋਂ ਤੱਕ ਵੱਢਿਆ ਬੰਦਾ, ਜਦੋਂ ਤੱਕ...(ਵੀਡੀਓ)

ਲੁਧਿਆਣਾ : ਪੰਜਾਬ ਦੇ ਲੁਧਿਆਣਾ 'ਚ ਫਿਰ ਰੂਹ ਕੰਬਾਊ ਵਾਰਦਾਤ ਵਾਪਰੀ ਹੈ। ਇੱਥੇ ਤਲਵਾਰਾਂ ਨਾਲ ਸ਼ਰੇਆਮ ਸੜਕ 'ਤੇ ਵਿਅਕਤੀ ਨੂੰ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਤਲਵੰਡੀ ਦੇ ਪੀ. ਏ. ਰਹਿ ਚੁੱਕਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਜ਼ਿਲ੍ਹੇ ਦੇ ਦੁੱਗਰੀ ਇਲਾਕੇ ਦੀ ਹੈ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਕੁਲਦੀਪ ਸਿੰਘ ਰਾਤ ਵੇਲੇ ਆਪਣੇ ਫਾਰਮ ਹਾਊਸ ਤੋਂ ਵਾਪਸ ਆ ਰਿਹਾ ਸੀ ਕਿ ਇਕ ਸਵਿੱਫਟ ਕਾਰ ਉਸ ਦੀ ਕਾਰ ਪਿੱਛੇ ਲੱਗ ਗਈ। ਜਦੋਂ ਕੁਲਦੀਪ ਸਿੰਘ ਹਾਈਵੇਅ 'ਤੇ ਚੜ੍ਹਿਆ ਤਾਂ ਕੁੱਝ ਵਿਅਕਤੀਆਂ ਨੇ ਉਸ ਦੀ ਕਾਰ ਨੂੰ ਘੇਰਾ ਪਾ ਲਿਆ। ਉਨ੍ਹਾਂ ਨੇ ਕੁਲਦੀਪ ਸਿੰਘ ਨੂੰ ਬਾਹਰ ਕੱਢਿਆ ਅਤੇ ਕਾਫੀ ਕੁੱਟਮਾਰ ਕੀਤੀ। ਗਿਆ। ਫਿਰ ਉਸ ਨੂੰ ਤਲਵਾਰਾਂ ਮਾਰ-ਮਾਰ ਲਹੂ-ਲੁਹਾਨ ਕਰ ਦਿੱਤਾ। ਕੁਲਦੀਪ ਸਿੰਘ ਮਦਦ ਦੀ ਗੁਹਾਰ ਲਾਉਂਦਾ ਰਿਹਾ। ਲੋਕ ਖੜ੍ਹੇ ਚੀਕਾਂ ਮਾਰਦੇ ਰਹੇ ਪਰ ਉਸ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਜਦੋਂ ਉਹ ਬੇਹੋਸ਼ ਹੋ ਕੇ ਸੜਕ 'ਤੇ ਡਿੱਗ ਗਿਆ, ਉਸ ਤੋਂ ਬਾਅਦ ਵੀ ਦੋਸ਼ੀਆਂ ਵਲੋਂ ਉਸ ਦੀ ਧੌਣ 'ਤੇ ਉਦੋਂ ਤੱਕ ਤਲਵਾਰਾਂ ਮਾਰੀਆਂ ਗਈਆਂ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਇਆ ਸ਼ਡਿਊਲ

ਇਸ ਤੋਂ ਬਾਅਦ ਮੁਲਜ਼ਮ ਉੱਥੋਂ ਫ਼ਰਾਰ ਹੋ ਗਏ। ਇਸ ਸਾਰੀ ਘਟਨਾ ਦੀ ਇਕ ਰਾਹਗੀਰ ਵਲੋਂ ਵੀਡੀਓ ਵੀ ਬਣਾਈ ਗਈ ਹੈ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਲਦੀਪ ਸਿੰਘ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਸੀ। ਉਹ ਕੁੱਝ ਸਮਾਂ ਵਿਦੇਸ਼ 'ਚ ਵੀ ਲਾ ਕੇ ਆਇਆ ਸੀ ਪਰ ਜੱਦੀ ਇਲਾਕੇ ਨਾਲ ਪਿਆਰ ਹੋਣ ਕਰਕੇ ਉਹ ਵਾਪਸ ਲੁਧਿਆਣਾ ਆ ਗਿਆ ਸੀ। ਹੁਣ ਪੁਲਸ ਵਲੋਂ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਜ਼ਮੀਨੀ ਝਗੜੇ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ ਜਾਂ ਫਿਰ ਇਸ ਦੇ ਪਿੱਛੇ ਕਾਰਨ ਕੁੱਝ ਹੋਰ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News