ਪੰਜਾਬ 'ਚ ਰੂਹ ਕੰਬਾਊ ਘਟਨਾ : ਪਤਨੀ ਤੇ ਸੱਸ ਦੇ ਕਤਲ ਮਗਰੋਂ AK-47 ਨਾਲ ਖ਼ੁਦ ਨੂੰ ਮਾਰੀ ਗੋਲੀ (ਵੀਡੀਓ)
Wednesday, Nov 19, 2025 - 09:57 AM (IST)
ਗੁਰਦਾਸਪੁਰ (ਵੈੱਬ ਡੈਸਕ, ਹਰਜਿੰਦਰ ਸਿੰਘ ਗੋਰਾਇਆ) : ਗੁਰਦਾਸਪੁਰ ਜ਼ਿਲ੍ਹੇ 'ਚ ਇਕ ਸਾਬਕਾ ਫ਼ੌਜੀ ਵਲੋਂ ਖ਼ੂਨੀ ਖੇਡ ਖੇਡਿਆ ਗਿਆ। ਉਸ ਨੇ ਪਹਿਲਾਂ ਆਪਣੀ ਪਤਨੀ ਅਤੇ ਸੱਸ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਇਹ ਵੱਡੀ ਵਾਰਦਾਤ ਬੀਤੀ ਰਾਤ ਪਿੰਡ ਖੁੱਥੀ ਵਿਖੇ ਵਾਪਰੀ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਬਿਜਲੀ ਕੁਨੈਕਸ਼ਨ ਲੈਣ ਵਾਲਿਆਂ ਲਈ ਵੱਡੀ ਰਾਹਤ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਇੱਥੇ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਨੇ ਆਪਣੀ ਪਤਨੀ ਅਤੇ ਸੱਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਸੱਤ ਨੰਬਰ ਸਕੀਮ 'ਚ ਜਾ ਕੇ ਲੁਕ ਗਿਆ ਅਤੇ ਏ. ਕੇ.-47 ਲੈ ਕੇ ਪੌੜੀਆਂ 'ਚ ਬੈਠ ਗਿਆ। ਜਦੋਂ ਪੁਲਸ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਰਾਹਤ ਭਰੀ ਖ਼ਬਰ, ਹੁਣ 19 ਨਵੰਬਰ ਨੂੰ...
ਦੱਸਿਆ ਜਾ ਰਿਹਾ ਹੈ ਕਿ ਸਾਬਕਾ ਫ਼ੌਜੀ ਦਾ ਆਪਣੀ ਪਤਨੀ ਅਤੇ ਸੱਸ ਨਾਲ ਅਕਸਰ ਝਗੜਾ ਰਹਿੰਦਾ ਸੀ, ਜਿਸ ਤੋਂ ਬਾਅਦ ਉਸ ਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
