ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਵਿਅਕਤੀ ਦਾ ਕਤਲ, ਟਰੈਕਟਰ ਨਾਲ ਦੂਰ ਤੱਕ ਘੜੀਸਿਆ
Thursday, May 15, 2025 - 04:35 PM (IST)

ਦਸੂਹਾ (ਝਾਵਰ, ਨਾਗਲਾ)- ਥਾਣਾ ਦਸੂਹਾ ਦੇ ਪਿੰਡ ਸ਼ਾਹਪੁਰ ਵਿਖੇ ਅੱਜ ਇਕ ਜ਼ਿੰਮੀਦਾਰ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਦਾ ਟਰੈਕਟਰ ਨਾਲ ਘੜੀਸ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਮਗਰੋਂ ਥਾਣਾ ਮੁਖੀ ਦਸੂਹਾ ਜੋਗਿੰਦਰ ਸਿੰਘ ਮਿਨਹਾਸ ਏ. ਐੱਸ. ਆਈ. ਜਰਨੈਲ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਪਹੁੰਚੇ। ਕਤਲ ਕੀਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਦੀ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
ਮਿਲੀ ਜਾਣਕਾਰੀ ਮੁਤਾਬਕ ਜ਼ਮੀਨ ਦੇ ਝਗੜੇ ਦੇ ਸਬੰਧ ਵਿੱਚ ਦੋਹਾਂ ਧਿਰਾਂ ਦਾ ਕੋਈ ਕੇਸ ਚੱਲਦਾ ਸੀ। ਟਰੈਕਟਰ ਮਾਲਕ ਜੋਗਿੰਦਰ ਸਿੰਘ ਨੂੰ ਖੇਤਾਂ ਵਿੱਚ ਲਗਭਗ 30 ਫੁੱਟ ਦੂਰ ਤੱਕ ਘੜੀਸਦਾ ਲੈ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਦਸੂਹਾ ਪੁਲਸ ਨੇ ਇਸ ਸਬੰਧੀ ਮ੍ਰਿਤਕ ਦੇ ਲੜਕੇ ਦੇ ਬਿਆਨ ਦੇ ਆਧਾਰ 'ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e