42 ਡਿਗਰੀ ’ਤੇ ਪਹੁੰਚਿਆ ਪਾਰਾ, ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਕਰਵਾਈ ਲੋਕਾਂ ਦੀ ਤੌਬਾ

Thursday, Jul 01, 2021 - 03:24 PM (IST)

42 ਡਿਗਰੀ ’ਤੇ ਪਹੁੰਚਿਆ ਪਾਰਾ, ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਕਰਵਾਈ ਲੋਕਾਂ ਦੀ ਤੌਬਾ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ਸਮੇਤ ਹੋਰ ਇਲਾਕਿਆਂ ਅੰਦਰ ਇਕ ਪਾਸੇ 42 ਡਿਗਰੀ ਤੱਕ ਪਹੁੰਚੇ ਪਾਰੇ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਦੂਸਰੇ ਪਾਸੇ ਪਾਵਰਕਾਮ ਨੇ ਵੀ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਚ ਹਾਲ ਦੀ ਘੜੀ ਹੱਥ ਖੜੇ ਕਰ ਦਿੱਤੇ ਹਨ। ਅੱਜ ਸ਼ਹਿਰੀ ਖੇਤਰ ਅੰਦਰ ਬਿਜਲੀ ਸਪਲਾਈ ਦਾ ਬੇਹੱਦ ਬੁਰਾ ਹਾਲ ਰਿਹਾ, ਜਿਸ ਦੇ ਚਲਦਿਆਂ ਗੁਰਦਾਸਪੁਰ ਸ਼ਹਿਰ ਅੰਦਰ ਛੇ ਘੰਟੇ ਤੋਂ ਜ਼ਿਆਦਾ ਸਮਾਂ ਬਿਜਲੀ ਠੱਪ ਰਹੀ।

ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ

ਪੇਂਡੂ ਖੇਤਰ ’ਚ ਇਸ ਤੋਂ ਵੀ ਲੰਬਾ ਸਮਾਂ ਕੱਟ ਲੱਗੇ ਰਹੇ, ਜਿਸ ਕਾਰਨ ਲੋਕ ਗਰਮੀ ਨਾਲ ਕੁਰਲਾਉਂਦੇ ਦਿਖਾਈ ਦਿੱਤੇ। ਮੌਸਮ ਵਿਭਾਗ ਤੋਂ ਇਕੱਤਰ ਕੀਤੇ ਵੇਰਵਿਆਂ ਅਨੁਸਾਰ ਗੁਰਦਾਸਪੁਰ ਅਤੇ ਆਸ-ਪਾਸ ਖੇਤਰ ਵਿੱਚ ਦਿਨ ਦਾ ਤਾਪਮਾਨ 42 ਡਿਗਰੀ ਤੋਂ ਜ਼ਿਆਦਾ ਹੋ ਗਿਆ, ਜੋ ਆਉਣ ਵਾਲੇ ਦੋ ਦਿਨਾਂ ਦੌਰਾਨ 44 ਡਿਗਰੀ ਤੋਂ ਪਾਰ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਰਾਤ ਦਾ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਦੇ ਆਸ-ਪਾਸ ਹੈ। ਇਸ ਖੇਤਰ ਅੰਦਰ ਕਰੀਬ 12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾ ਚੱਲ ਰਹੀ ਹੈ, ਜਿਸ ਨੇ ਲੋਕਾਂ ਨੂੰ ਹੋਰ ਪ੍ਰੇਸ਼ਾਨ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ -  ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਤੰਦੂਰ ਵਾਂਗ ਤਪ ਰਹੀ ਧਰਤੀ ’ਤੇ ਲੋਕ ਪਹਿਲਾਂ ਹੀ ਕਾਫ਼ੀ ਪ੍ਰੇਸ਼ਾਨ ਸਨ। ਇਸ ਦੇ ਬਾਅਦ ਗੁਰਦਾਸਪੁਰ ਸ਼ਹਿਰ ਅੰਦਰ ਸਵੇਰੇ ਕਰੀਬ 12 ਵਜੇ ਤੋਂ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਤੱਕ ਲੱਗੇ ਬਿਜਲੀ ਦੇ ਕੱਟ ਨੇ ਲੋਕਾਂ ਦੀਆਂ ਸਮੱਸਿਆਵਾਂ ’ਚ ਹੋਰ ਵੀ ਵਾਧਾ ਕੀਤਾ। ਇਸ ਉਪਰੰਤ ਮੁੜ ਕਰੀਬ 6 ਵਜੇ ਤੋਂ ਰਾਤ 9 ਵਜੇ ਤੱਕ ਬਿਜਲੀ ਸਪਲਾਈ ਮੁਕੰਮਲ ਤੌਰ ’ਤੇ ਠੱਪ ਰਹੀ, ਜਿਸ ਕਾਰਨ ਕੁੱਲ ਮਿਲਾ ਕੇ ਪੂਰੇ ਦਿਨ ਵਿੱਚ ਸ਼ਹਿਰ ਗੁਰਦਾਸਪੁਰ ਅੰਦਰ ਸਾਢੇ 6 ਘੰਟੇ ਬਿਜਲੀ ਦੀ ਸਪਲਾਈ ਨਹੀਂ ਆਈ।

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਪੇਂਡੂ ਖੇਤਰ ਦੇ ਲੋਕਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਬਿਜਲੀ ਦੇ 10-10 ਘੰਟੇ ਦੇ ਕੱਟ ਵੀ ਲੱਗੇ ਰਹੇ। ਬਿਜਲੀ ਦੇ ਲੰਬੇ-ਲੰਬੇ ਲੱਗ ਰਹੇ ਕੱਟਾਂ ਕਾਰਨ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਇਕ ਪਾਸੇ ਸਰਕਾਰ ਬਿਜਲੀ ਦੇ ਮੋਟੇ ਬਿੱਲ ਵਸੂਲ ਰਹੀ ਹੈ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਲੱਗੇ ਬਿਜਲੀ ਕੱਟਾਂ ਨੇ ਸਰਕਾਰ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ


author

rajwinder kaur

Content Editor

Related News