''ਲੂ'' ਦੇ ਕਹਿਰ ਨਾਲ ਲੁਧਿਆਣਵੀਆਂ ਦੇ ਛੁੱਟਣ ਲੱਗੇ ਪਸੀਨੇ
Saturday, May 01, 2021 - 01:32 PM (IST)
ਲੁਧਿਆਣਾ (ਸਲੂਜਾ) : ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ’ਚ ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਬੀਤੀ ਦੁਪਹਿਰ ਦੇ ਸਮੇਂ ਲੂ ਦਾ ਕਹਿਰ ਇਸ ਹੱਦ ਤੱਕ ਸੀ ਕਿ ਲੁਧਿਆਣਵੀਆਂ ਦੇ ਪਸੀਨੇ ਛੁੱਟਣ ਲੱਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮਹਾਨਗਰ ’ਚ ਗਰਮੀ ਨੇ ਪਿਛਲੇ 50 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਸੀ।
ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਸਮੇਂ ਹਵਾ 'ਚ ਨਮੀ ਦੀ ਮਾਤਰਾ 61 ਫ਼ੀਸਦੀ ਰਹੀ, ਜਦੋਂ ਕਿ ਸ਼ਾਮ ਸਮੇਂ ਇਹ 21 ਫ਼ੀਸਦੀ ਰਹੀ। ਮੌਸਮ ਮਾਹਿਰਾਂ ਮੁਤਾਬਿਕ ਆਉਣ ਵਾਲੇ 24 ਘੰਟਿਆਂ ਦੌਰਾਨ ਆਸਮਾਨ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ।