ਜੂਨ ਮਹੀਨੇ ਕਹਿਰ ਢਾਹੁੰਦੀ ''ਗਰਮੀ'' ਨੇ ਛੁਡਾਏ ਲੋਕਾਂ ਦੇ ਪਸੀਨੇ, ਜਾਣੋ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼

Wednesday, Jun 09, 2021 - 09:34 AM (IST)

ਜੂਨ ਮਹੀਨੇ ਕਹਿਰ ਢਾਹੁੰਦੀ ''ਗਰਮੀ'' ਨੇ ਛੁਡਾਏ ਲੋਕਾਂ ਦੇ ਪਸੀਨੇ, ਜਾਣੋ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼

ਲੁਧਿਆਣਾ (ਸਲੂਜਾ) : ਲੁਧਿਆਣਾ ’ਚ ਲੂ ਦੇ ਕਹਿਰ ਨਾਲ ਲੁਧਿਆਣਵੀਂ ਬੇਹਾਲ ਨਜ਼ਰ ਆਏ। ਹਰ ਇਕ ਦੀ ਜ਼ੁਬਾਨ ਤੋਂ ਇਹੀ ਬੋਲ ਨਿਕਲ ਰਹੇ ਸਨ, ‘ਉਫ! ਕਿਤੇ ਗਰਮੀ ਮਾਰ ਹੀ ਨਾ ਦੇਵੇ। ’ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਪਰ ਮਹਿਸੂਸ ਇੰਝ ਹੋ ਰਿਹਾ ਸੀ ਕਿ ਜਿਵੇਂ ਪਾਰਾ 45 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ ਹੋਵੇ।

ਇਹ ਵੀ ਪੜ੍ਹੋ : ਪਟਿਆਲਾ 'ਚ 3 ਮੰਜ਼ਿਲਾ ਆਲੀਸ਼ਾਨ ਮਕਾਨ ਹਵਾ 'ਚ ਲਟਕਿਆ, ਸੀਨ ਦੇਖ ਘਰ ਵਾਲਿਆਂ ਦੀਆਂ ਅੱਖਾਂ ਅੱਗੇ ਛਾਇਆ ਹਨ੍ਹੇਰ

ਦੁਪਹਿਰ ਦੇ ਸਮੇਂ ਸੜਕਾਂ ’ਤੇ ਅੱਗ ਦੇ ਰੂਪ ਵਿਚ ਵਰ੍ਹ ਰਹੀ ਗਰਮੀ ਦੀ ਵਜ੍ਹਾ ਨਾਲ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ। ਰਾਹਗੀਰ ਅਤੇ ਪਸ਼ੂ-ਪੰਛੀ ਛਾਂ ਅਤੇ ਪਾਣੀ ਦੀ ਭਾਲ ਵਿਚ ਭਟਕਦੇ ਦਿਖਾਈ ਦਿੱਤੇ, ਜਦੋਂ ਕਿ ਘੱਟੋ-ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ਵਿਚ ਨਮੀ ਦੀ ਮਾਤਰਾ 55 ਫ਼ੀਸਦੀ ਅਤੇ ਸ਼ਾਮ ਨੂੰ 30 ਫ਼ੀਸਦੀ ਰਿਕਾਰਡ ਕੀਤੀ ਗਈ।

ਇਹ ਵੀ ਪੜ੍ਹੋ : ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ. ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ 2017 ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਸੈਲਸੀਅਸ ਨੂੰ ਪਾਰ ਕਰਦੇ ਹੋਏ 45.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਸੀ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਗਰਮੀ ਆਪਣੇ ਰੰਗ ਵਿਚ ਕਹਿਰ ਢਾਹੁੰਦੀ ਹੈ ਤੇ ਇਸ ਮਹੀਨੇ ਵੱਧ ਤੋਂ ਵੱਧ ਤਾਮਪਾਨ ਦੇ ਨਵੇਂ ਰਿਕਾਰਡ ਵੀ ਬਣਦੇ ਹਨ।
ਕਿਵੇਂ ਰਹੇਗਾ ਮੌਸਮ ਦਾ ਮਿਜਾਜ਼
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ ਵਿਚ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣਿਆ ਰਹਿਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News