ਲੁਧਿਆਣਾ ''ਚ ''ਗਰਮੀ'' ਨੇ ਫਿਰ ਕੱਢੇ ਵੱਟ, ਲੋਕਾਂ ਨੂੰ ਸਤਾਉਣ ਲੱਗਾ ''ਲੂ'' ਦਾ ਕਹਿਰ

Thursday, Jul 15, 2021 - 11:20 AM (IST)

ਲੁਧਿਆਣਾ (ਸਲੂਜਾ) : ਜ਼ਿਲ੍ਹੇ 'ਚ ਥੋੜ੍ਹੀ ਜਿਹੀ ਬਾਰਸ਼ ਤੋਂ ਬਾਅਦ ਸਿਰਫ ਇਕ ਦਿਨ ਤੱਕ ਹੀ ਲੁਧਿਆਣਵੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਪਰ ਹੁਣ ਫਿਰ ਤੋਂ ਲੂ ਦਾ ਕਹਿਰ ਲੁਧਿਆਣਾਵੀਆਂ ਨੂੰ ਸਤਾਉਣ ਲੱਗਾ ਹੈ। ਬੀਤੇ ਦਿਨ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਈ ਵਾਰ ਬੱਦਲ ਆਸਮਾਨ ’ਤੇ ਛਾਏ ਪਰ ਬਿਨਾਂ ਵਰ੍ਹੇ ਹੀ ਨਿਕਲ ਗਏ।

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਟਰੱਕ 'ਚ ਆਏ ਕਰੰਟ ਕਾਰਨ ਇਕ ਡਰਾਈਵਰ ਦੀ ਮੌਤ, ਦੂਜਾ ਛਾਲ ਮਾਰ ਕੇ ਬਚਿਆ

ਪੀ. ਏ. ਯੂ. ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 'ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ : ਜਲੰਧਰ ਦੇ ਪਿੰਡ 'ਚ ਰਾਤ ਵੇਲੇ ਵੱਡੀ ਵਾਰਦਾਤ, ਕੁੜੀ ਦਾ ਗੋਲੀ ਮਾਰ ਕੇ ਕਤਲ (ਤਸਵੀਰਾਂ)

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 33.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 74 ਫ਼ੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 60 ਫ਼ੀਸਦੀ ਰਹੀ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਤੇ ਨੇੜਲੇ ਇਲਾਕਿਆਂ ’ਚ ਬਾਰਸ਼ ਹੋਣ ਦਾ ਅੰਦਾਜ਼ਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News